15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁਬਾਰਿਕਪੁਰ ਦੇ ਸਰਕਾਰੀ ਸਕੂਲ ਦੇ ਬਾਹਰ 10 ਵੀਂ ਦੇ ਵਿਦਿਆਰਥੀ ’ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਗੰਭੀਰ ਰੂਪ ਵਿਚ ਜ਼ਖ਼ਮੀ ਵਿਦਿਆਰਥੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ

ਡੇਰਾਬੱਸੀ, 13 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪਿੰਡ ਮੁਬਾਰਿਕਪੁਰ ਦੇ ਸਰਕਾਰੀ ਸਕੂਲ ਦੇ ਬਾਹਰ ਛੁੱਟੀ ਸਮੇਂ 10ਵੀਂ ਜਮਾਤ ਦੇ ਇਕ ਵਿਦਿਆਰਥੀ ’ਤੇ 5-6 ਨੌਜਵਾਨਾਂ ਵਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਸਕੂਲ ਦੇ ਮੁੱਖ ਗੇਟ ਨੇੜੇ ਵਾਪਰੀ ਇਸ ਘਟਨਾ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Ad Position 21
No active advertisement
ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਵਿਦਿਆਰਥੀ। 14-10-2026
ਡੇਰਾਬੱਸੀ, 13 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪਿੰਡ ਮੁਬਾਰਿਕਪੁਰ ਦੇ ਸਰਕਾਰੀ ਸਕੂਲ ਦੇ ਬਾਹਰ ਛੁੱਟੀ ਸਮੇਂ 10ਵੀਂ ਜਮਾਤ ਦੇ ਇਕ ਵਿਦਿਆਰਥੀ ’ਤੇ 5-6 ਨੌਜਵਾਨਾਂ ਵਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਸਕੂਲ ਦੇ ਮੁੱਖ ਗੇਟ ਨੇੜੇ ਵਾਪਰੀ ਇਸ ਘਟਨਾ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਖ਼ਮੀ ਵਿਦਿਆਰਥੀ ਦੀ ਪਛਾਣ ਓਮ ਰਾਣਾ ਪੁੱਤਰ ਸੈਂਕੀ ਰਾਣਾ ਵਾਸੀ ਮੁਬਾਰਿਕਪੁਰ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਓਮ ਰਾਣਾ ਸਕੂਲ ਵਿਚ ਛੁੱਟੀ ਹੋਣ ਮਗਰੋਂ ਗੇਟ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਮੋਟਰਸਾਈਕਲਾਂ ਅਤੇ ਪੈਦਲ ਆਏ ਕਰੀਬ 5-6 ਨੌਜਵਾਨਾਂ ਨੇ ਅਚਾਨਕ ਉਸ ’ਤੇ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਹਮਲਾਵਰਾਂ ਨੇ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਕੁੱਟਮਾਰ ਕੀਤੀ। ਅਚਾਨਕ ਵਾਪਰੀ ਇਸ ਘਟਨਾ ਕਾਰਨ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਮੌਜੂਦ ਲੋਕਾਂ ਨੇ ਦਖ਼ਲ ਦੇ ਕੇ ਵਿਦਿਆਰਥੀ ਨੂੰ ਹਮਲਾਵਰਾਂ ਦੇ ਚੁੰਗਲ ਵਿਚੋਂ ਛੁਡਵਾਇਆ, ਜਦਕਿ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਦੂਜੇ ਪਾਸੇ, ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਿਸ ਨੂੰ ਘਟਨਾ ਸੰਬੰਧੀ ਸੂਚਨਾ ਦੇਣ ਦੇ ਬਾਵਜੂਦ ਸਮੇਂ ਸਿਰ ਬਣਦੀ ਕਾਰਵਾਈ ਨਹੀਂ ਕੀਤੀ ਗਈ ਅਤੇ ਮਾਮਲਾ ਦਰਜ ਕਰਨ ਵਿਚ ਵੀ ਦੇਰੀ ਕੀਤੀ ਗਈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਹਮਲੇ ਵਿਚ ਸ਼ਾਮਿਲ ਨੌਜਵਾਨਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਘਟਨਾ ਨੇ ਸਕੂਲਾਂ ਦੇ ਬਾਹਰ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵੀ ਉਭਾਰ ਦਿੱਤਾ ਹੈ। ਮਾਪਿਆਂ ਨੇ ਮੰਗ ਕੀਤੀ ਕਿ ਸਕੂਲਾਂ ਵਿਚ ਛੁੱਟੀ ਸਮੇਂ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉੱਧਰ, ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿੱਧੂ ਕਿਹਾ, ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਕਰਨ ’ਚ ਫੇਲ੍ਹ ਸਾਬਤ ਹੋਈ ਸਰਕਾ ਅਗਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਦੇ ਐੱਨ . ਸੀ . ਸੀ . ਕੈਡਿਟ ਨੇ ਆਲ ਇੰਡੀਆ ਥਲ ਸੈਨਿਕ ਕੈਂਪ ’ ਚ ਜਿੱਤਿਆ ਸੋਨ ਤਗ਼ਮਾ
Ad Position 24