14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਡੀ . ਸੀ . ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਕੀਤੀ ਸਮੀਖਿਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਸੈਨਿਕ ਬੋਰਡ ਮੁਹਾਲੀ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਮੁਹਾਲੀ ਸੇਵਾ-ਮੁਕਤ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੀ 1 ਅਪ੍ਰੈਲ 2026 ਤੋਂ ਲੈ ਕੇ 30 ਸਤੰਬਰ 2026 ਤੱਕ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪੰਜਾਬ ਅਮਲਗਾਮੇਟਿਡ ਫ਼ੰਡ ਅਧੀਨ ਸ਼ੁਰੂ ਕੀਤੀਆਂ ਗਈਆਂ ਨਵੀਆਂ ਸਕੀਮਾਂ ਬਾਰੇ ਵੀ ਮੀਟਿੰਗ ‘ਚ ਹਾਜ਼ਰ ਮੈਂਬਰਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਵਿਖੇ ਦਾਖ਼ਲੇ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ 7 ਦਸੰਬਰ ਨੂੰ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਜ਼ਿਲ੍ਹੇ ‘ਚੋਂ ਵੱਧ ਤੋਂ ਵੱਧ ਫ਼ੰਡ ਇਕੱਤਰ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਜ਼ਿਲ੍ਹੇ ‘ਚ 11,655 ਸਾਬਕਾ ਸੈਨਿਕਾਂ ਸਮੇਤ 16,506 ਸਾਬਕਾ ਸੈਨਿਕ ਤੇ ਵੀਰ ਨਾਰੀਆਂ/ਪਰਿਵਾਰ ਹਨ, ਜਿਨ੍ਹਾਂ ਦੀ ਭਲਾਈ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫੇਜ਼-10 ਮੁਹਾਲੀ ਹਰ ਵੇਲੇ ਸਰਗਰਮ ਰਹਿੰਦਾ ਹੈ। ਇਸ ਮੌਕੇ ਹੌਲਦਾਰ ਤੋਂ ਘੱਟ ਰੈਂਕ ਤੱਕ ਦੇ ਸੈਨਿਕਾਂ ਦੇ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਤੇ ਪੋਸਟ-ਗ੍ਰੈਜੂਏਸ਼ਨ ‘ਚੋਂ ਕ੍ਰਮਵਾਰ 95 ਫ਼ੀਸਦੀ, 90 ਫ਼ੀਸਦੀ, 85 ਫ਼ੀਸਦੀ ਅਤੇ 80 ਫ਼ੀਸਦੀ ਅੰਕ ਹਾਸਿਲ ਕਰਨ ਵਾਲੇ ਬੱਚਿਆਂ ਲਈ ਜਾਰੀ ਸਕਾਲਰਸ਼ਿਪ ਸਕੀਮ ਬਾਰੇ ਵੀ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ‘ਚ ਸਿੱਖਿਆ ਵਿਭਾਗ ਵਲੋਂ ਅੰਗਰੇਜ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਲੋਂ ਰਵੀ ਇੰਦਰ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਬਲਜਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਿਭਾਗ ਦੇ ਸੁਪਰਡੈਂਟ ਗੁਰਨਾਮ ਸਿੰਘ, ਜੂਨੀਅਰ ਸਹਾਇਕ ਸੁਰਿੰਦਰ ਕੌਰ, ਇੰਦਰਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਦਫ਼ਤਰ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ’ ਤੇ ਵਾਰ ਦਾ 266 ਵਾਂ ਦਿਨ : ਪੰਜਾਬ ਪੁਲਿਸ ਵਲੋਂ 521 ਥਾਈਂ ਛਾਪੇਮਾਰੀ ; 188 ਕਾਬੂ ਯੁੱਧ ਨਸ਼ਿਆਂ ਵਿਰੁੱਧ... ਅਗਲੀ ਖ਼ਬਰ ਸੀਪੀ 67 ਮਾਲ ਵਿੱਚ ਸਜੀ ਰਾਮਾਇਣ ਦੀ ਝਲਕ , ‘ ਰਾਮਾਗਮਨ – ਦ ਗ੍ਰੈਂਡ ਹੋਮਕਮਿੰਗ ’ ਨਾਲ ਦੀਵਾਲੀ ਉਤਸਵ ਦਾ ਆਗਾਜ਼
Ad Position 24