15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਚੰਡੀਗੜ੍ਹ ਮੇਅਰ ਚੋਣਾਂ ’ਚ ਵੋਟਾਂ ਦੀ ਨਾਜਾਇਜ਼ ਮਾਰਕਿੰਗ ਦਾ ਮਾਮਲਾ: ‘ ਆਪ ’ ਚੰਡੀਗੜ੍ਹ ਨੇ ਡੀ . ਜੀ . ਪੀ . ਚੰਡੀਗੜ੍ਹ ਨੂੰ ਸੌਂਪੀ ਸ਼ਿਕਾਇਤ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਚੰਡੀਗੜ੍ਹ ਨੇ 30 ਜਨਵਰੀ 2024 ਨੂੰ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਵਿਚ ਬੈਲਟ ਪੇਪਰਾਂ ਨਾਲ ਹੋਈ ਕਥਿਤ ਛੇੜਛਾੜ ਤੇ ਗਿਣਤੀ ਪ੍ਰਕਿਰਿਆ ਵਿਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਤੇਜ਼ ਕਰਦਿਆਂ ਅੱਜ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਇਕ ਰਸਮੀ ਸ਼ਿਕਾਇਤ ਸੌਂਪੀ। ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਸੌਂਪੇ ਗਏ ਇਸ ਸ਼ਿਕਾਇਤ ਪੱਤਰ ਵਿਚ ਤਤਕਾਲੀ ਚੋਣ ਅਧਿਕਾਰੀ ਅਨਿਲ ਮਸੀਹ ਖ਼ਿਲਾਫ਼ ਐੱਫ.

Ad Position 21
No active advertisement
ਅਜੀਤ ਡੈਸਕ 15-10-2026
ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਚੰਡੀਗੜ੍ਹ ਨੇ 30 ਜਨਵਰੀ 2024 ਨੂੰ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਵਿਚ ਬੈਲਟ ਪੇਪਰਾਂ ਨਾਲ ਹੋਈ ਕਥਿਤ ਛੇੜਛਾੜ ਤੇ ਗਿਣਤੀ ਪ੍ਰਕਿਰਿਆ ਵਿਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਤੇਜ਼ ਕਰਦਿਆਂ ਅੱਜ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਇਕ ਰਸਮੀ ਸ਼ਿਕਾਇਤ ਸੌਂਪੀ। ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਸੌਂਪੇ ਗਏ ਇਸ ਸ਼ਿਕਾਇਤ ਪੱਤਰ ਵਿਚ ਤਤਕਾਲੀ ਚੋਣ ਅਧਿਕਾਰੀ ਅਨਿਲ ਮਸੀਹ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਅਤੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਵਫ਼ਦ ਵਿਚ ਕੋਰ ਕਮੇਟੀ ਦੇ ਚੇਅਰਮੈਨ ਪ੍ਰੇਮ ਗਰਗ, ਜਨਰਲ ਸਕੱਤਰ ਓਂਕਾਰ ਸਿੰਘ ਔਲਖ, ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ ਬੁਟੇਰਲਾ ਅਤੇ ਮੁੱਖ ਬੁਲਾਰੇ ਯੋਗੇਸ਼ ਢੀਂਗਰਾ ਸ਼ਾਮਲ ਸਨ। ਪਾਰਟੀ ਦੀ ਸ਼ਿਕਾਇਤ ਅਨੁਸਾਰ, 30 ਜਨਵਰੀ 2024 ਨੂੰ ਮੇਅਰ ਚੋਣਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਦੇ ਹੱਕ ਵਿਚ ਪਈਆਂ ਅੱਠ ਵੋਟਾਂ (ਬੈਲਟ ਪੇਪਰਾਂ) ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਐਲਾਨੇ ਗਏ ਨਤੀਜੇ ਵਿਚ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ। ਇਸ ਫ਼ੈਸਲੇ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਗਈ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ। ‘ਆਪ’ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਬੈਲਟ ਪੇਪਰਾਂ ’ਤੇ ਕਥਿਤ ਤੌਰ ’ਤੇ ਨਾਜਾਇਜ਼ ਨਿਸ਼ਾਨ ਲਗਾਉਣ ਅਤੇ ਗਿਣਤੀ ਪ੍ਰਕਿਰਿਆ ਵਿਚ ਹੋਈਆਂ ਗੜਬੜੀਆਂ ਦੀ ਅਪਰਾਧਿਕ ਜਾਂਚ ਹੋਣੀ ਲਾਜ਼ਮੀ ਹੈ।ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਅਨਿਲ ਮਸੀਹ ਅਤੇ ਜਾਂਚ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਐੱਫ.ਆਈ.ਆਰ. ਦਰਜ ਕਰਨ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਜਾਣ। ਇਸ ਦੇ ਨਾਲ ਹੀ, ਪੁਲਿਸ ਪ੍ਰਸ਼ਾਸਨ ਵਲੋਂ ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਅਤੇ ਐੱਫ.ਆਈ.ਆਰ. ਦੀ ਸਥਿਤੀ ਬਾਰੇ ਲਿਖਤੀ ਜਾਣਕਾਰੀ ਦੇਣ ਦੀ ਮੰਗ ਵੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਚੋਣ ਪ੍ਰਣਾਲੀ ਦੀ ਨਿਰਪੱਖਤਾ, ਪਾਰਦਰਸ਼ਤਾ ਤੇ ਲੋਕਤੰਤਰੀ ਸੰਸਥਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਪਾਰਟੀ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਦਾਲਤੀ ਫ਼ੈਸਲੇ ਤੇ ਮੌਜੂਦ ਸਬੂਤਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਕਿਲ੍ਹਾ ਲਾਲ ਸਿੰਘ ਪੁਲਿਸ ਥਾਣੇ ’ਤੇ ਹੋਏ ਆਰ. ਪੀ. ਜੀ. ਅਟੈਕ ਦਾ ਐੱਨ . ਆਈ . ਏ . ਨੂੰ ਜਾਂਚ ਮੁਕੰਮਲ ਕਰਨ ਲਈ... ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ , 11 ਯੂਨੀਅਨਾਂ ਨਾਲ ਕੀਤ...
Ad Position 24