ਖਰੜ ਦੀਆਂ ਵੱਖ - ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ ਚ ਰੋਸ ਪ੍ਰਦਰਸ਼ਨ ਆਗੂਆਂ ਨੇ ਮੁੱਖ ਮੰਤਰੀ ਤੋਂ ਅਸਤੀਫੇ ਅਤੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਕੀਤੀ ਮੰਗ
ਖਰੜ, 14 ਅਕਤੂਬਰ (ਤਰਸੇਮ ਸਿੰਘ ਜੰਡਪੁਰੀ /ਗੁਰਮੁੱਖ ਸਿੰਘ ਮਾਨ)-ਅੱਜ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਖਰੜ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਮਾਨਸਾ ਵਿਖੇ ਨਸ਼ਾ ਤਸਕਰਾਂ ਖ਼ਿਲਾਫ਼ ਸਰਗਰਮ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਵਿਰੋਧ ‘ਚ ਖਰੜ ਦੇ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ‘ਆਪ’ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਦਿਆਂ ਉਨ੍ਹਾਂ ਤੋਂ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਇਸ ਮਾਮਲੇ ਦੀ ਸੀ.
ਖਰੜ, 14 ਅਕਤੂਬਰ (ਤਰਸੇਮ ਸਿੰਘ ਜੰਡਪੁਰੀ /ਗੁਰਮੁੱਖ ਸਿੰਘ ਮਾਨ)-ਅੱਜ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਖਰੜ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਮਾਨਸਾ ਵਿਖੇ ਨਸ਼ਾ ਤਸਕਰਾਂ ਖ਼ਿਲਾਫ਼ ਸਰਗਰਮ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਵਿਰੋਧ ‘ਚ ਖਰੜ ਦੇ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ‘ਆਪ’ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਦਿਆਂ ਉਨ੍ਹਾਂ ਤੋਂ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਇਸ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਲਈ ਕਿਹਾ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ, ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰਾਣਾ, ਭਾਜਪਾ ਦੇ ਲੀਗਲ ਸੈੱਲ ਦੇ ਵਕੀਲ ਐੱਨ. ਕੇ. ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਇਸ ਵਾਰਦਾਤ ਨੇ ਪੰਜਾਬ ‘ਚ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦੇ ਖ਼ਿਲਾਫ਼ ਸੰਘਰਸ਼ ਕਰਦਾ ਆ ਰਿਹਾ ਸੀ, ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਾਰੀ ਘਟਨਾ ਪੰਜਾਬ ਸਰਕਾਰ ਦੀ ਦੀ ਅਣਗਹਿਲੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਕੇਵਲ ਇਕ ਪਰਿਵਾਰ ਦੇ ਪੁੱਤਰ ਦੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਪੁੱਤਰ ਦੀ ਮੌਤ ਹੋਈ ਹੈ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਇਸ ਕਤਲ ‘ਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਗੁਰਿੰਦਰ ਸਿੰਘ ਕੈਰੋਂ, ਸਵਰਨਜੀਤ ਕੌਰ ਮੈਂਬਰ ਕਾਂਗਰਸ ਕਮੇਟੀ, ਮਨਜੀਤ ਕੌਰ ਸੋਨੂੰ, ਦੀਪਕ ਸ਼ਰਮਾ, ਮਨਜੀਤ ਸਿੰਘ, ਅਮਰੀਕ ਸਿੰਘ ਹੈਪੀ, ਨਿਰਮਲ ਸਿੰਘ ਹਰਲਾਲਪੁਰ, ਸੁਖਦੀਪ ਸਿੰਘ ਨਿਆਂ ਸ਼ਹਿਰ, ਦੀਪਕ ਸ਼ਰਮਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਬਲਜਿੰਦਰ ਸਿੰਘ ਭਜੌਲੀ, ਭੁਪਿੰਦਰ ਸਿੰਘ, ਭਾਜਪਾ ਆਗੂ ਰਾਕੇਸ਼ ਕੁਮਾਰ ਬੰਟੀ, ਕੁਸ਼ ਰਾਣਾ, ਪ੍ਰਵੇਸ਼ ਭਾਰਤੀ, ਜਸਪਾਲ ਸਿੰਘ ਬਲਾਕ ਪ੍ਰਧਾਨ ਕਾਂਗਰਸ, ਹਰਜੀਤ ਸਿੰਘ ਗੰਜਾ ਸਮਾਜ ਸੇਵੀ ਆਗੂ, ਅਸ਼ੋਕ ਸ਼ਰਮਾ ਪ੍ਰਧਾਨ ਵਪਾਰ ਮੰਡਲ ਤੇ ਵਿਜੇ ਗੁਪਤਾ ਆਦਿ ਵੀ ਹਾਜ਼ਰ ਸਨ।