15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਟਵਿਨਸਟਰਜ਼ ਇੰਗਲਿਸ਼ ਅਕੈਡਮੀ ਦਾ ਲਾਇਸੰਸ ਰੱਦ

ਐੱਸ. ਏ.

Ad Position 21
No active advertisement
ਅਜੀਤ ਡੈਸਕ 15-10-2026
ਐੱਸ. ਏ. ਐੱਸ. ਨਗਰ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਫਰਮ ਟਵਿਨਸਟਰਜ਼ ਇੰਗਲਿਸ਼ ਅਕੈਡਮੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫਰਮ ਟਵਿਨਸਟਰਜ਼ ਇੰਗਲਿਸ਼ ਅਕੈਡਮੀ (ਐਸ. ਸੀ. ਓ. ਨੰ: 23 ਦੂਜੀ ਮੰਜ਼ਿਲ ਅਮਾਈਰਾ ਸਿਟੀ ਸੈਂਟਰ ਪਿੰਡ ਖਾਨਪੁਰ ਜ਼ਿਲ੍ਹਾ ਮੁਹਾਲੀ) ਦੀ ਮਾਲਕਣ ਕੋਮਲਪ੍ਰੀਤ ਕੌਰ ਪੁੱਤਰੀ ਚਰਨਜੀਤ ਸਿੰਘ ਵਾਸੀ ਪਿੰਡ ਸ਼ਾਹਪੁਰ ਜ਼ਿਲ੍ਹਾ ਮੁਹਾਲੀ ਨੂੰ ਕੋਚਿੰਗ ਇੰਸਟੀਚਿਊਟ ਆਫ਼ ਆਈਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 21 ਮਈ 2029 ਤੱਕ ਹੈ। ਉਨ੍ਹਾਂ ਕਿਹਾ ਕਿ ਲਾਇਸੰਸਧਾਰਕ ਵਲੋਂ ਨਿੱਜੀ ਕਾਰਨਾਂ ਕਰਕੇ ਆਪਣਾ ਕਾਰੋਬਾਰ ਬੰਦ ਕਰਨ ਉਪਰੰਤ ਬੀਤੀ 17 ਮਾਰਚ ਨੂੰ ਲਾਇਸੰਸ ਸਿਰੰਡਰ ਕਰਨ ਲਈ ਦਰਖਾਸਤ ਦਿੱਤੀ ਗਈ ਸੀ। ਇਸ ਦਰਖਾਸਤ ਦੇ ਆਧਾਰ ‘ਤੇ ਮਾਮਲੇ ਦੀ ਪੜਤਾਲ ਲਈ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਤੋਂ ਰਿਪੋਰਟ ਮੰਗੀ ਗਈ ਸੀ। ਪੁਲਿਸ ਰਿਪੋਰਟ ਅਨੁਸਾਰ ਸੰਬੰਧਿਤ ਫਰਮ ਦਾ ਰਿਕਾਰਡ ਤਸਦੀਕ ਕੀਤਾ ਗਿਆ ਅਤੇ ਫਰਮ ਵਿਰੁੱਧ ਕੋਈ ਸ਼ਿਕਾਇਤ ਜਾਂ ਮਾਮਲਾ ਲੰਬਿਤ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਲਾਇਸੰਸਧਾਰਕ ਵਲੋਂ ਨਿਯਮਾਂ ਅਨੁਸਾਰ ਪੰਜਾਬੀ ਅਤੇ ਅੰਗਰੇਜ਼ੀ ਅਖ਼ਬਾਰਾਂ ‘ਚ ਦਿੱਤੇ ਗਏ ਇਸ਼ਤਿਹਾਰਾਂ ਦੀਆਂ ਅਸਲ ਕਾਪੀਆਂ ਵੀ ਦਫ਼ਤਰ ‘ਚ ਜਮ੍ਹਾਂ ਕਰਵਾਈਆਂ ਗਈਆਂ। ਦਫ਼ਤਰੀ ਰਿਕਾਰਡ ਅਨੁਸਾਰ ਵੀ ਸੰਬੰਧਿਤ ਫਰਮ ਵਿਰੁੱਧ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ, ਲਿਹਾਜ਼ਾ ਲਾਇਸੰਸੀ ਤੋਂ ਪ੍ਰਾਪਤ ਹੋਈ ਦਰਖਾਸਤ, ਪੁਲਿਸ ਰਿਪੋਰਟ ਤੇ ਹੋਰ ਸੰਬੰਧਿਤ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੀ ਧਾਰਾ 8 (1) ਤਹਿਤ ਲਾਇਸੰਸ ਸਿਰੰਡਰ ਕਰਨ ਨੂੰ ਪ੍ਰਵਾਨਗੀ ਦਿੰਦਿਆਂ ਇਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਐਕਟ/ਨਿਯਮਾਂ ਅਨੁਸਾਰ ਜੇਕਰ ਭਵਿੱਖ ‘ਚ ਉਕਤ ਫਰਮ/ਲਾਇਸੰਸੀ ਖ਼ਿਲਾਫ਼ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦੀ ਹਰ ਪੱਖੋਂ ਭਰਪਾਈ ਲਈ ਫਰਮ/ਲਾਇਸੰਸੀ ਹੀ ਜ਼ਿੰਮੇਵਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਆਹ ਦੇ 11 ਸਾਲਾਂ ਬਾਅਦ ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਦਾਜ ਦੀ ਮੰਗ ਹੇਠ ਮਾਮਲਾ ਦਰਜ ਅਗਲੀ ਖ਼ਬਰ ਗੈਂਗਸਟਰਾਂ ’ ਤੇ ਵਾਰ ਦਾ 267 ਵਾਂ ਦਿਨ : ਪੰਜਾਬ ਪੁਲਿਸ ਵਲੋਂ 522 ਥਾਈਂ ਛਾਪੇਮਾਰੀ , 232 ਕਾਬੂ ਯੁੱਧ ਨਸ਼ਿਆਂ ਵਿਰੁੱਧ...
Ad Position 24