15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

‘ ਆਪ ’ ਸਰਕਾਰ ਦੇ ਰਾਜ ’ ਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕ ਸੁਰੱਖਿਅਤ ਨਹੀਂ - ਰਣਜੀਤ ਸਿੰਘ ਗਿੱਲ

ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਦੇ ਬੁਲੰਦ ਹੌਸਲਿਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਥਿਤ ਕਤਲ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਕਥਿਤ ਤੌਰ ‘ਤੇ ਇਕ ਮੈਡੀਕਲ ਸਟੋਰ ਦੇ ਮਾਲਕ ‘ਤੇ ਕਤਲ ਦੇ ਗੰਭੀਰ ਦੋਸ਼ ਲੱਗੇ ਹਨ।

Ad Position 21
No active advertisement
ਅਜੀਤ ਡੈਸਕ 15-10-2026
ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਦੇ ਬੁਲੰਦ ਹੌਸਲਿਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਥਿਤ ਕਤਲ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਕਥਿਤ ਤੌਰ ‘ਤੇ ਇਕ ਮੈਡੀਕਲ ਸਟੋਰ ਦੇ ਮਾਲਕ ‘ਤੇ ਕਤਲ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਇਹ ਵੀ ਦੋਸ਼ ਲਗਾਏ ਜਾ ਰਹੇ ਹਨ ਕਿ ਉਕਤ ਵਿਅਕਤੀ ਵਲੋਂ ਮੈਡੀਕਲ ਸਟੋਰ ਦੀ ਆੜ ਹੇਠ ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥ ਵੇਚੇ ਜਾ ਰਹੇ ਸਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੀ ਸਫ਼ਲਤਾ ਉੱਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਇਸ ਕਥਿਤ ਕਤਲ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਲੈ ਕੇ ਮੁੱਲਾਂਪੁਰ ਬੈਰੀਅਰ ਵਿਖੇ ਮੁੱਖ ਮਾਰਗ ਜਾਮ ਕੀਤਾ ਜਾਵੇਗਾ- ਬੈਨੀਪਾਲ ਅਗਲੀ ਖ਼ਬਰ ‘ ਸਾਂਝ ਦੀ ਜੋਤ ਯਾਤਰਾ ’ ਸੰਬੰਧੀ ਲਾਲੜੂ ਦੇ ਪਿੰਡਾਂ ’ ਚ ਵੱਡਾ ਉਤਸ਼ਾਹ
Ad Position 24