16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਐੱਸ . ਏ . ਐੱਸ . ਨਗਰ ਜ਼ਿਲ੍ਹੇ ’ ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਆਵਾਜਾਈ ਰਹੀ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)–ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 16-10-2026
ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)–ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 268ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,635 ਹੋ ਗਈ ਹੈ।ਇਸ ਤੋਂ ਇਲਾਵਾ 249 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 593ਵੇਂ ਦਿਨ ਵੀ ਜਾਰੀ ਰੱਖਦਿਆਂ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ, 59 ਕਿਲੋ ਭੁੱਕੀ, 632 ਨਸ਼ੀਲੀਆਂ ਗੋਲੀਆਂ ਅਤੇ 4.77 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 593 ਦਿਨਾਂ ਵਿੱਚ 85,467 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ . ਏ . ਐੱਸ . ਨਗਰ ਜ਼ਿਲ੍ਹੇ ’ ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਆਵਾਜਾਈ ਰਹੀ ਪ੍ਰਭਾਵਿਤ, ਸ਼ਹਿਰ ਦੀਆਂ ਮਾਰਕ... ਅਗਲੀ ਖ਼ਬਰ ਚੰਡੀਗੜ੍ਹ ਸਰਕਾਰੀ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਕੀਤੀ ਵਿਸ਼ਾਲ ਗੇਟ ਰੈਲੀ
Ad Position 24