ਥਾਰ ਦੀ ਲਪੇਟ ’ਚ ਆਉਣ ਕਾਰਨ ਦੋ ਸਾਲਾ ਮਾਸੂਮ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
ਜ਼ੀਰਕਪੁਰ, 15 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਵਿਚ ਗਲੀ ‘ਚ ਖੇਡ ਰਿਹਾ ਕਰੀਬ ਦੋ ਸਾਲਾ ਮਾਸੂਮ ਬੱਚਾ ਥਾਰ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਜੀ.
ਜ਼ੀਰਕਪੁਰ, 15 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਵਿਚ ਗਲੀ ‘ਚ ਖੇਡ ਰਿਹਾ ਕਰੀਬ ਦੋ ਸਾਲਾ ਮਾਸੂਮ ਬੱਚਾ ਥਾਰ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਜੀ. ਐੱਮ. ਸੀ. ਐੱਚ. ਸੈਕਟਰ-32 ਚੰਡੀਗੜ੍ਹ ਵਿਖੇ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੇ ਪਿਤਾ ਦੀ ਸ਼ਿਕਾਇਤ ’ਤੇ ਜ਼ੀਰਕਪੁਰ ਪੁਲਿਸ ਨੇ ਥਾਰ ਚਾਲਕ ਰੁਸਤਮ ਖ਼ਿਲਾਫ਼ ਬੀ. ਐਨ. ਐਸ. ਦੀਆਂ ਧਾਰਾਵਾਂ 106 ਅਤੇ 281 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਹੰਮਦ ਅਸਲਮ ਨੇ ਦੱਸਿਆ ਕਿ ਉਹ ਮੁਹਾਲੀ ਵਿਚ ਮਜ਼ਦੂਰੀ ਕਰਦਾ ਹੈ ਅਤੇ ਕੰਮ ਤੋਂ ਬਾਅਦ ਆਪਣੇ ਰਿਸ਼ਤੇਦਾਰ ਦੇ ਘਰ ਰਹਿੰਦਾ ਹੈ। ਉਸ ਦੀ ਪਤਨੀ ਸਬਨਮ ਅਤੇ ਕਰੀਬ ਦੋ ਸਾਲ ਦਾ ਪੁੱਤਰ ਆਰਿਸ਼ਾਨ ਵੀ ਉਸ ਦੇ ਨਾਲ ਰਹਿੰਦੇ ਸਨ। ਸ਼ਿਕਾਇਤ ਅਨੁਸਾਰ 13 ਅਕਤੂਬਰ ਦੀ ਸ਼ਾਮ ਕਰੀਬ 6 ਵਜੇ ਜਦੋਂ ਉਹ ਕੰਮ ’ਤੇ ਸੀ, ਤਾਂ ਉਸ ਦੀ ਪਤਨੀ ਦਾ ਫ਼ੋਨ ਆਇਆ। ਉਸ ਨੇ ਦੱਸਿਆ ਕਿ ਸ਼ਾਮ ਕਰੀਬ 5:30 ਵਜੇ ਆਰਿਸ਼ਾਨ ਗਲੀ ਵਿਚ ਖੇਡ ਰਿਹਾ ਸੀ, ਜਿਸ ਦੌਰਾਨ ਥਾਰ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਬੱਚੇ ਦੀ ਮੌਤ ਤੋਂ ਬਾਅਦ ਪਿਤਾ ਨੇ ਦੋਸ਼ ਲਾਇਆ ਕਿ ਹਸਪਤਾਲ ਵਿਚ ਥਾਰ ਚਾਲਕ ਰੁਸਤਮ 5 ਤੋਂ 7 ਵਿਅਕਤੀਆਂ ਨਾਲ ਮੌਜੂਦ ਸੀ ਅਤੇ ਉਸ ਨੇ ਬੱਚੇ ਦੀ ਮੌਤ ਛੱਤ ਤੋਂ ਡਿਗਣ ਕਾਰਨ ਹੋਣ ਦੀ ਗੱਲ ਕਹਿੰਦਿਆਂ ਉਸ ਨੂੰ ਧਮਕਾਇਆ। ਹਾਲਾਂਕਿ ਪੁਲਿਸ ਇਨ੍ਹਾਂ ਦੋਸ਼ਾਂ ਦੀ ਜਾਂਚ ਕਰ ਰਹੀ ਹੈ।