15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਕਾਬੂ

ਐੱਸ. ਏ.

Ad Position 21
No active advertisement
ਭਾਰੀ ਮਾਤਰਾ ਵਿਚ ਹਥਿਆਰਾਂ ਸਮੇਤ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਮੁਹਾਲੀ ਵਰੁਣ ਸ਼ਰਮਾ। ਤਸਵੀਰ : ਰਾਕੇਸ਼ ਸ਼ਾਹ 16-10-2026
ਐੱਸ. ਏ. ਐੱਸ. ਨਗਰ, 15 ਅਕਤੂਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਨਾਜਾਇਜ਼ ਪਿਸਤੌਲਾਂ ਅਤੇ 20 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿਚ ਇਕ ਗਲੌਕ 9 ਐੱਮ. ਐੱਮ., .30 ਬੋਰ ਦੇ ਚਾਰ ਅਤੇ .32 ਬੋਰ ਦੇ ਪੰਜ ਪਿਸਤੌਲ ਸ਼ਾਮਿਲ ਹਨ। ਇਸ ਸੰਬੰਧ ‘ਚ ਮੁਹਾਲੀ ਪੁਲਿਸ ਹੈੱਡਕੁਆਰਟਰ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਖਰੜ ਨੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ 13 ਅਕਤੂਬਰ ਨੂੰ ਸਚਿਨ ਉਰਫ਼ ਬੱਚੀ (23) ਮੂਲ ਵਾਸੀ ਹਿਸਾਰ (ਹਰਿਆਣਾ) ਤੇ ਹਾਲ ਵਾਸੀ ਕਾਸਾ ਹੋਮਜ਼ ਸੰਤੇਮਾਜਰਾ (ਖਰੜ) ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ ਸਨ। ਪੁੱਛਗਿੱਛ ਦੌਰਾਨ ਉਸ ਦੇ ਸਾਥੀਆਂ ਮਹਿਕਦੀਪ ਸਿੰਘ ਉਰਫ਼ ਮਹਿਕ (21) ਵਾਸੀ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਹਰਮਨਪ੍ਰੀਤ ਸਿੰਘ ਉਰਫ਼ ਹਨੀ (29) ਵਾਸੀ ਮੋਗਾ ਦੇ ਨਾਂਅ ਸਾਹਮਣੇ ਆਏ ਸਨ, ਜਿਨ੍ਹਾਂ ਨੂੰ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਵਰਤੀ ਜਾਂਦੀ ਸਕਾਰਪੀਓ ਗੱਡੀ ‘ਚੋਂ ਵੀ ਦੋ ਨਾਜਾਇਜ਼ ਪਿਸਤੌਲ ਬਰਾਮਦ ਹੋਏ। ਪੁਲਿਸ ਅਨੁਸਾਰ ਮੁਲਜ਼ਮ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਤੋਂ ਸਸਤੇ ਭਾਅ ‘ਤੇ ਹਥਿਆਰ ਲਿਆ ਕੇ ਮੁਹਾਲੀ, ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮਹਿੰਗੇ ਭਾਅ ‘ਤੇ ਸਪਲਾਈ ਕਰਦੇ ਸਨ। ਮਹਿਕਦੀਪ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਦੇ ਇਕ ਥਾਣੇ ਵਿਚ ਦਰਜ ਇਰਾਦਾ ਕਤਲ ਦੇ ਮਾਮਲੇ ਵਿਚ ਭਗੌੜਾ ਸੀ, ਜਦਕਿ ਸਚਿਨ ਖ਼ਿਲਾਫ਼ ਵੀ ਹਥਿਆਰਾਂ ਅਤੇ ਹੋਰ ਅਪਰਾਧਾਂ ਸੰਬੰਧੀ ਪਹਿਲਾਂ ਤੋਂ ਹੀ ਮਾਮਲੇ ਦਰਜ ਹਨ। ਪੁਲਿਸ ਨੇ ਦੱਸਿਆ ਕਿ ਸਚਿਨ ਦੇ ਸੰਬੰਧ ਕੀਰਤੀ ਮਾਨ ਨਾਲ ਵੀ ਸਨ, ਜਿਸ ਦਾ ਅਗਸਤ 2026 ਵਿਚ ਹਰਿਆਣਾ ਦੇ ਚਰਖੀ ਦਾਦਰੀ ਦੀ ਅਦਾਲਤ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸਦਰ ਖਰੜ ਵਿਖੇ ਅਸਲ੍ਹਾ ਐਕਟ ਤਹਿਤ ਦਰਜ ਮਾਮਲੇ ਵਿਚ ਤਿੰਨਾਂ ਮੁਲਜ਼ਮਾਂ ਕੋਲੋਂ ਕੁੱਲ 10 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰਕੇ ਹਥਿਆਰਾਂ ਦੀ ਸਪਲਾਈ ਦੇ ਸ੍ਰੋਤਾਂ ਅਤੇ ਗਰੋਹ ਨਾਲ ਜੁੜੇ ਹੋਰਨਾਂ ਵਿਅਕਤੀਆਂ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਇੰਦੌਰ ਨਾਲ ਸੰਬੰਧਿਤ ਇਕ ਹਥਿਆਰ ਸਪਲਾਇਰ ਅਤੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨਾ ਹਾਲੇ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ’ ਤੇ ਸੁਪਰੀਮ ਕੋਰਟ ਦੇ ਵਕੀਲਾਂ ਨਾਲ ਹੋਈ ਧੱਕਾ - ਮੁੱਕੀ ਵਿਰੁੱਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ‘ ਨੋ ਵਰਕ ਡੇ... ਅਗਲੀ ਖ਼ਬਰ ਏ . ਟੀ . ਐੱਮ . ਕਾਰਡ ਬਦਲ ਕੇ ਠੱਗੀ ਮਾਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ , 70 ਦੇ ਕਰੀਬ ਏ . ਟੀ . ਐੱਮ . ਕਾਰਡ ਬਰਾਮਦ
Ad Position 24