15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ’ ਤੇ ਸੁਪਰੀਮ ਕੋਰਟ ਦੇ ਵਕੀਲਾਂ ਨਾਲ ਹੋਈ ਧੱਕਾ - ਮੁੱਕੀ ਵਿਰੁੱਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ‘ ਨੋ ਵਰਕ ਡੇ ’ ਕੀਤਾ , ਕੰਮਕਾਜ ਰਿਹਾ ਪੂਰੀ ਤਰ੍ਹਾਂ ਠੱਪ

ਚੰਡੀਗੜ੍ਹ,15 ਅਕਤੂਬਰ (ਮਾਰਕੰਡਾ)- ਪੰਜਾਬ ਬੰਦ ਅਤੇ ਨਵੀਂ ਦਿੱਲੀ ਵਿਚ ਪ੍ਰਦਰਸ਼ਨ ਦੌਰਾਨ ਸੁਪਰੀਮ ਕੋਰਟ ਦੇ ਵਕੀਲਾਂ ਨਾਲ ਹੋਈ ਧੱਕਾ-ਮੁੱਕੀ ਦੇ ਸਖ਼ਤ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੇ ‘ਨੋ ਵਰਕ ਡੇ’ ਕੀਤਾ। ਇਸ ਦੌਰਾਨ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ।

Ad Position 21
No active advertisement
ਅਜੀਤ ਡੈਸਕ 16-10-2026
ਚੰਡੀਗੜ੍ਹ,15 ਅਕਤੂਬਰ (ਮਾਰਕੰਡਾ)- ਪੰਜਾਬ ਬੰਦ ਅਤੇ ਨਵੀਂ ਦਿੱਲੀ ਵਿਚ ਪ੍ਰਦਰਸ਼ਨ ਦੌਰਾਨ ਸੁਪਰੀਮ ਕੋਰਟ ਦੇ ਵਕੀਲਾਂ ਨਾਲ ਹੋਈ ਧੱਕਾ-ਮੁੱਕੀ ਦੇ ਸਖ਼ਤ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੇ ‘ਨੋ ਵਰਕ ਡੇ’ ਕੀਤਾ। ਇਸ ਦੌਰਾਨ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਵਕੀਲਾਂ ਨੇ ਅਦਾਲਤਾਂ ਵਿਚ ਪੇਸ਼ ਹੋਣ ਤੋਂ ਗੁਰੇਜ਼ ਕੀਤਾ, ਜਿਸ ਕਾਰਨ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਪ੍ਰਭਾਵਿਤ ਹੋਈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਏ.ਐਸ.ਗੁਜਰਾਲ ਅਤੇ ਸੈਕਟਰੀ ਤੇਜਵਿੰਦਰ ਸਿੰਘ ਗਿੱਲ ਸਮੇਤ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਫ਼ੈਸਲਾ ਪੰਜਾਬ ਬੰਦ ਦੀ ਹਮਾਇਤ ਵਜੋਂ ਸਰਬਸੰਮਤੀ ਨਾਲ ਲਿਆ ਗਿਆ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰਾ ਸਮਾਜ ਦੇ ਹਰ ਵਰਗ ਦੇ ਹੱਕਾਂ ਅਤੇ ਮੰਗਾਂ ਦੇ ਨਾਲ ਖੜ੍ਹਾ ਹੈ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ। ‘ਨੋ ਵਰਕ ਡੇ’ ਕਾਰਨ ਅਦਾਲਤਾਂ ਵਿਚ ਆਏ ਕਈ ਪਟੀਸ਼ਨਕਰਤਾਵਾਂ ਅਤੇ ਆਮ ਲੋਕਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਜ਼ਿਆਦਾਤਰ ਮਾਮਲਿਆਂ ਵਿਚ ਅਗਲੀਆਂ ਤਰੀਕਾਂ ਪਾ ਦਿੱਤੀਆਂ ਗਈਆਂ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਆਪਣੀ ਏਕਤਾ ਦਾ ਪ੍ਰਗਟਾਵਾ ਕੀਤਾ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖੀ। ਅਹੁਦੇਦਾਰਾਂ ਨੇ ਅਪੀਲ ਕੀਤੀ ਕਿ ਸਰਕਾਰ ਸਬੰਧਤ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਜਲਦੀ ਹੱਲ ਕੱਢੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਲੋੜ ਪੈਣ ’ਤੇ ਭਵਿੱਖ ਵਿਚ ਵੀ ਅਜਿਹੇ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਕਾਬੂ
Ad Position 24