17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਰਵਾਰ ਸਵੇਰੇ ਕਈ ਸਰਕਾਰੀ ਤੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਸੂਚਨਾ ਮਿਲਦਿਆਂ ਹੀ ਕਈ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਅੱਗੇ ਪਹੁੰਚ ਗਏ।

Ad Position 21
No active advertisement
ਚੰਡੀਗੜ੍ਹ ਦੇ ਸੈਕਟਰ-19 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੂੰ ਧਮਕੀ ਮਿਲੇ ਨੂੰ ਉਪਰੰਤ ਬਾਹਰ ਨਿਕਲਦੇ ਹੋਏ ਵਿਦਿਆਰਥੀ। ਤਸਵੀਰ : ਗੁਰਿੰਦਰ ਸਿੰਘ 16-10-2026
ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਰਵਾਰ ਸਵੇਰੇ ਕਈ ਸਰਕਾਰੀ ਤੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਸੂਚਨਾ ਮਿਲਦਿਆਂ ਹੀ ਕਈ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਅੱਗੇ ਪਹੁੰਚ ਗਏ। ਈ-ਮੇਲਾਂ ਵਿਚ ਕੁਝ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ। ਸੁਨੇਹਿਆਂ ਵਿਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਦਾ ਬਦਲਾ ਲੈਣ ਦੇ ਨਾਂ ’ਤੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ। ਇਸ ਦੇ ਨਾਲ ਹੀ ਡੀ.ਜੀ.ਪੀ ਦਫ਼ਤਰ ਦਾ ਵੀ ਜ਼ਿਕਰ ਕੀਤਾ ਗਿਆ ਹੈ। ਈ-ਮੇਲਾਂ ਵਿਚ ਵੱਖ-ਵੱਖ ਸਮਿਆਂ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ। ਆਪ੍ਰੇਸ਼ਨ ਸੈੱਲ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀਆਂ ਟੀਮਾਂ ਨੇ ਸਕੂਲਾਂ ਵਿਚ ਪਹੁੰਚ ਕੇ ਜਾਂਚ ਕੀਤੀ। ਜਾਂਚ ਦੌਰਾਨ ਕਿਸੇ ਵੀ ਸਕੂਲ ਵਿਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਵਲੋਂ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਧਮਕੀਆਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਸਕੂਲਾਂ ਨੂੰ ਮਿਲੀਆਂ ਧਮਕੀਆਂ ਜਾਣਕਾਰੀ ਅਨੁਸਾਰ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਕਰਨ ਵਾਲੇ ਸਕੂਲਾਂ ਵਿਚ ਸਰਕਾਰੀ ਸਕੂਲ ਸੈਕਟਰ-56, ਸੈਕਟਰ-33-ਡੀ, ਸੈਕਟਰ-19-ਸੀ, ਸੈਕਟਰ-23 ਅਤੇ ਸੈਕਟਰ-20-ਡੀ ਤੋਂ ਇਲਾਵਾ ਆਸ਼ਿਆਨਾ ਸਕੂਲ ਸੈਕਟਰ-46-ਏ, ਰਿਮਿਟ ਸਕੂਲ ਮਨੀਮਾਜਰਾ, ਸੇਂਟ ਸੋਲਜਰ ਸਕੂਲ ਸੈਕਟਰ-28, ਸ਼ਿਵਾਲਿਕ ਪਬਲਿਕ ਸਕੂਲ ਸੈਕਟਰ-41-ਸੀ, ਸੇਂਟ ਜੌਨ ਸਕੂਲ ਸੈਕਟਰ-26, ਸੇਂਟ ਪੀਟਰਸਨ ਸਕੂਲ ਸੈਕਟਰ-37, ਪਲੇਅ-ਵੇ ਸਮਾਰਟ ਸਕੂਲ ਸੈਕਟਰ-37, ਟ੍ਰਿਬਿਊਨ ਸਕੂਲ ਸੈਕਟਰ-29, ਏਅਰ ਫੋਰਸ ਸਕੂਲ ਸੈਕਟਰ-31, ਸੇਂਟ ਜੋਸਫ਼ ਸੀਨੀਅਰ ਸੈਕੰਡਰੀ ਸਕੂਲ ਸੈਕਟਰ-44, ਕੁੰਦਨ ਇੰਟਰਨੈਸ਼ਨਲ ਸਕੂਲ ਸੈਕਟਰ-46 ਅਤੇ ਬਾਲ ਨਿਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-28 ਦੇ ਨਾਂ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪੰਜਾਬ ਬੰਦ ’ ਤੇ ਸੁਪਰੀਮ ਕੋਰਟ ਦੇ ਵਕੀਲਾਂ ਨਾਲ ਹੋਈ ਧੱਕਾ - ਮੁੱਕੀ ਵਿਰੁੱਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ‘ ਨੋ ਵਰਕ ਡੇ...
Ad Position 24