17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੈਂਗਸਟਰਾਂ ’ਤੇ ਵਾਰ ਦਾ 269ਵਾਂ ਦਿਨ : ਪੰਜਾਬ ਪੁਲਿਸ ਵਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ) : ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 17-10-2026
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ) : ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 269ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,842 ਹੋ ਗਈ ਹੈ। ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 594ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 351 ਨਸ਼ੀਲੀਆਂ ਗੋਲੀਆਂ ਅਤੇ 1.72 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 594 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 85,969 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ... ਅਗਲੀ ਖ਼ਬਰ ਪੀ.ਜੀ.ਆਈ ਦੇ ਡਾਕਟਰ ਪਾਰਥ ਲਾਲ ਨੂੰ ਵੱਕਾਰੀ ਪੀਡੀਆਟ੍ਰਿਕ ਨਿਊਰੋਲੋਜੀ ਟਰੇਨੀ ਐਵਾਰਡ ਨਾਲ ਸਨਮਾਨਿਤ ਬੱਚਿਆਂ ਦੇ ਮਿਰਗੀ...
Ad Position 24