17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ 28 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਨਾਲ ਸੰਬੰਧਿਤ ਸਮੂਹ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੈਨਸ਼ਨ ਸੈੱਲ ਨਾਲ ਸੰਬੰਧਿਤ ਅਧਿਕਾਰੀਆਂ, ਮੰਤਰੀ ਤੇ ਸਰਕਾਰ ਵਿਰੁੱਧ 28 ਅਕਤੂਬਰ ਨੂੰ ਵਿਕਾਸ ਭਵਨ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਭਾਂਖਰਪੁਰ ਤੇ ਜਗੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਮੂਹ ਜਥੇਬੰਦੀਆਂ ਦੇ ਪ੍ਰਧਾਨਾਂ ਵਲੋਂ ਵਿਚਾਰਿਆ ਗਿਆ ਹੈ ਕਿ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਦੀ ਗਿਣਤੀ ਲਗਭਗ 2400 ਹੈ, ਜਿਨ੍ਹਾਂ ਨੂੰ 6ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨ ਵਾਧਾ ਮਿਲਣਯੋਗ ਹੈ।

Ad Position 21
No active advertisement
ਅਜੀਤ ਡੈਸਕ 17-10-2026
ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਨਾਲ ਸੰਬੰਧਿਤ ਸਮੂਹ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੈਨਸ਼ਨ ਸੈੱਲ ਨਾਲ ਸੰਬੰਧਿਤ ਅਧਿਕਾਰੀਆਂ, ਮੰਤਰੀ ਤੇ ਸਰਕਾਰ ਵਿਰੁੱਧ 28 ਅਕਤੂਬਰ ਨੂੰ ਵਿਕਾਸ ਭਵਨ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਭਾਂਖਰਪੁਰ ਤੇ ਜਗੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਮੂਹ ਜਥੇਬੰਦੀਆਂ ਦੇ ਪ੍ਰਧਾਨਾਂ ਵਲੋਂ ਵਿਚਾਰਿਆ ਗਿਆ ਹੈ ਕਿ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਦੀ ਗਿਣਤੀ ਲਗਭਗ 2400 ਹੈ, ਜਿਨ੍ਹਾਂ ਨੂੰ 6ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨ ਵਾਧਾ ਮਿਲਣਯੋਗ ਹੈ। ਇਹ ਵਾਧਾ ਜਨਵਰੀ 2016 ਤੋਂ ਮਈ 2024 ਤੱਕ ਸਰਕਾਰ ਵੱਲ ਬਕਾਇਆ ਹੈ। ਉਨ੍ਹਾਂ ਕਿਹਾ ਕਿ ਜਨਵਰੀ 2016 ਤੋਂ ਜੂਨ 2021 ਤੱਕ ਸਾਰੇ ਹੀ ਪੈਨਸ਼ਨਰਾਂ ਦਾ ਵਾਧਾ ਮਿਲਣਾ ਬਾਕੀ ਹੈ, ਜਦਕਿ ਜੁਲਾਈ 2021 ਤੋਂ ਮਈ 2024 ਤੱਕ 35 ਮਹੀਨਿਆਂ ਦਾ ਬਕਾਇਆ ਅੱਧੇ ਪੈਨਸ਼ਨਰਾਂ ਨੂੰ ਜਨਵਰੀ 2026 ਵਿਚ ਦਿੱਤਾ ਗਿਆ ਸੀ, ਪ੍ਰੰਤੂ ਅੱਧੇ ਪੈਨਸ਼ਨਰਾਂ ਨੂੰ ਹੁਣ ਤੱਕ ਬਕਾਇਆ ਅਦਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਮੂਹ ਜਥੇਬੰਦੀਆਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਉਹ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਲਈ ਸਾਂਝਾ ਘੋਲ ਲੜਣਗੀਆਂ ਅਤੇ ਇਸੇ ਲੜੀ ਤਹਿਤ 28 ਅਕਤੂਬਰ ਨੂੰ ਵਿਕਾਸ ਭਵਨ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਰਗਾਹ ’ਤੇ ਮੱਥਾ ਟੇਕਣ ਗਏ ਨੌਜਵਾਨ ਦੀ 20 ਮਿੰਟਾਂ ਵਿਚ ਬੁਲਟ ਮੋਟਰਸਾਈਕਲ ਚੋਰੀ ਅਗਲੀ ਖ਼ਬਰ ‘ਪੂਟਾ’ ਚੋਣਾਂ ਲਈ ਨਾਮਜ਼ਦਗੀ ਲਿਸਟ ਹੋਈ ਜਾਰੀ
Ad Position 24