18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵੀਜ਼ਾ ਦਿਵਾਉਣ ਦੇ ਨਾਂਅ ’ਤੇ 9 ਲੱਖ ਰੁਪਏ ਦੀ ਠੱਗੀ, ਮੁਲਜ਼ਮਾਂ ਵਲੋਂ ਸ਼ਿਕਾਇਤਕਰਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-40-ਸੀ ਸਥਿਤ ਇਕ ਦਫ਼ਤਰ ਰਾਹੀਂ ਵੀਜ਼ਾ ਦਿਵਾਉਣ ਦੇ ਨਾਂ ’ਤੇ 9 ਲੱਖ ਰੁਪਏ ਦੀ ਕਥਿਤ ਠੱਗੀ ਕਰਨ ਅਤੇ ਪੈਸੇ ਵਾਪਸ ਮੰਗਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਸੈਕਟਰ-39 ਦੀ ਪੁਲਿਸ ਨੇ ਗੁਰਲਾਲ ਧਾਲੀਵਾਲ, ਪ੍ਰਸ਼ਾਂਤ ਸ਼ਰਮਾ, ਸੰਦੀਪ ਸ਼ਰਮਾ ਅਤੇ ਨਵਿਆ ਨਾਂ ਦੀ ਮੁਲਾਜ਼ਮ/ਭਾਈਵਾਲ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰੋਹਿਤ ਵਾਸੀ ਪਿੰਡ ਕੋਠੇ ਪ੍ਰੇਮਸਰ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਵੀਜ਼ਾ ਦਿਵਾਉਣ ਦਾ ਭਰੋਸਾ ਦੇ ਕੇ 9 ਲੱਖ ਰੁਪਏ ਲਏ ਸਨ।

Ad Position 21
No active advertisement
ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-40-ਸੀ ਸਥਿਤ ਇਕ ਦਫ਼ਤਰ ਰਾਹੀਂ ਵੀਜ਼ਾ ਦਿਵਾਉਣ ਦੇ ਨਾਂ ’ਤੇ 9 ਲੱਖ ਰੁਪਏ ਦੀ ਕਥਿਤ ਠੱਗੀ ਕਰਨ ਅਤੇ ਪੈਸੇ ਵਾਪਸ ਮੰਗਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਸੈਕਟਰ-39 ਦੀ ਪੁਲਿਸ ਨੇ ਗੁਰਲਾਲ ਧਾਲੀਵਾਲ, ਪ੍ਰਸ਼ਾਂਤ ਸ਼ਰਮਾ, ਸੰਦੀਪ ਸ਼ਰਮਾ ਅਤੇ ਨਵਿਆ ਨਾਂ ਦੀ ਮੁਲਾਜ਼ਮ/ਭਾਈਵਾਲ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰੋਹਿਤ ਵਾਸੀ ਪਿੰਡ ਕੋਠੇ ਪ੍ਰੇਮਸਰ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਵੀਜ਼ਾ ਦਿਵਾਉਣ ਦਾ ਭਰੋਸਾ ਦੇ ਕੇ 9 ਲੱਖ ਰੁਪਏ ਲਏ ਸਨ। ਇਸ ਦੌਰਾਨ ਉਸ ਨੂੰ ਵੀਜ਼ਾ ਮਨਜ਼ੂਰੀ ਸਬੰਧੀ ਕਥਿਤ ਜਾਅਲੀ ਪੱਤਰ ਵੀ ਦਿਖਾਏ ਗਏ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮਾਂ ਨੇ ਮਾਮਲੇ ਨੂੰ ਅੱਗੇ ਵਧਾਉਣ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਿਸ ਤੋਂ ਸ਼ਿਕਾਇਤਕਰਤਾ ਨੇ ਪੁਲਿਸ ਕੋਲ ਪਹੁੰਚ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 316(2), 318(4), 351(2) ਅਤੇ 61(2) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕਾਂ , ਪੀਣ ਵਾਲੇ ਪਾਣੀ , ਉਦਯੋਗ ਅਤੇ ਨਿਵੇਸ਼ ਰਾਹੀਂ ਹਰਿਆਣਾ ਦੇ ਵਿਕਾਸ ਨੂੰ ਗਤੀ ਦੇਣ ’ ਤੇ ਜ਼ੋਰ - ਮੁੱਖ ਮੰਤਰੀ ਨਾਇਬ... ਅਗਲੀ ਖ਼ਬਰ ਚੰਡੀਗੜ੍ਹ ’ ਚ ਸੈਕਟਰ -49 ਵਿਖੇ 70 ਫੁੱਟ ਉੱਚੇ ਰਾਵਣ ਦੇ ਪੁਤਲੇ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਨਾਲ ਦੁਸਹਿਰਾ ਮਨਾਇਆ ਜਾਵੇਗਾ...
Ad Position 24