18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਯੂ . ਜੀ . ਆਈ . ਵਿਖੇ ਨਵਰਾਤਰੀ ਦਾ ਤਿਉਹਾਰ ‘ ਡਾਂਡੀਆ ਡਿਲਾਈਟ -2026’ ਦੇ ਬੈਨਰ ਹੇਠ ਮਨਾਇਆ ਵਿਦਿਆਰਥੀਆਂ ਨੇ ਡਾਂਡੀਆ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂ. ਜੀ.

Ad Position 21
No active advertisement
ਪ੍ਰੋਗਰਾਮ ਦੌਰਾਨ ਸ਼ਾਨਦਾਰ ਪੇਸ਼ਕਾਰੀ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ : ਰਾਜਬੀਰ ਸਿੰਘ 18-10-2026
ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂ. ਜੀ. ਆਈ.) ਲਾਲੜੂ ਵਿਖੇ ਨਵਰਾਤਰੀ ਦਾ ਤਿਉਹਾਰ ‘ਡਾਂਡੀਆ ਡਿਲਾਈਟ-2026’ ਦੇ ਬੈਨਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦਾ ਕੈਂਪਸ ਰਵਾਇਤੀ ਪਹਿਰਾਵਿਆਂ, ਰੰਗ-ਬਿਰੰਗੀਆਂ ਸਜਾਵਟਾਂ ਅਤੇ ਡਾਂਡੀਆ ਦੀਆਂ ਧੁਨਾਂ ਨਾਲ ਤਿਉਹਾਰੀ ਰੰਗ ‘ਚ ਰੰਗਿਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦਾ ਮੁੱਖ ਆਕਰਸ਼ਣ ਅੰਤਰ-ਵਿਭਾਗੀ ਡਾਂਡੀਆ ਮੁਕਾਬਲਾ ਰਿਹਾ, ਜਿਸ ‘ਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਰਵਾਇਤੀ ਗਰਬਾ ਅਤੇ ਡਾਂਡੀਆ ਦੀਆਂ ਧੁਨਾਂ ‘ਤੇ ਲੈਅ, ਤਾਲਮੇਲ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ‘ਚ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੀਆਂ ਪਹਿਲੇ ਦੋ ਸਥਾਨ ਹਾਸਿਲ ਕਰਨ ਵਾਲੀਆਂ ਵਿਭਾਗੀ ਟੀਮਾਂ ਨੂੰ ਇਨਾਮਾਂ ਅਤੇ ਆਕਰਸ਼ਕ ਉਪਹਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂ. ਜੀ. ਆਈ. ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ‘ਚ ਏਕਤਾ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੰਸਥਾ ਦੀ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਉੱਦਮੀ ਵਲੋਂ ਗੰਭੀਰ ਬਿਮਾਰੀ ਨਾਲ ਲੜ ਰਹੇ ਵਿਅਕਤੀ ਨੂੰ ਵਿੱਤੀ ਸਹਾਇਤਾ ਭੇਟ ਅਗਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਦੇ ਅਨੁਭਵ ਦੀ ਰੂਸ ’ ਚ ਐੱਨ . ਸੀ . ਸੀ . ਯੂਥ ਐਕਸਚੇਂਜ ਪ੍ਰੋਗਰਾਮ ਲਈ ਹੋਈ ਚੋਣ
Ad Position 24