18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ ਤੇ ਖਿੱਚੀ ਤਿਆਰੀ ਨਸ਼ੇ, ਭ੍ਰਿਸ਼ਟਾਚਾਰ ਅਤੇ ਲਾਅ ਐਂਡ ਆਰਡਰ ਦੀ ਸਮੱਸਿਆ ਨੂੰ ਮੁੱਖ ਮੁੱਦੇ ਬਣਾਏਗੀ ਪੰਜਾਬ ਭਾਜਪਾ : ਅਨਿਲ ਸਰੀਨ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਸੰਗਰੂਰ ਵਿਖੇ ਹੋਈ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਲੀਕੀ ਗਈ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਲਈ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਸੂਬਾਈ ਕਾਰਜਕਾਰਨੀ ਦੇ ਫ਼ੈਸਲਿਆਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਸੰਗਰੂਰ ਵਿਖੇ ਹੋਈ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਲੀਕੀ ਗਈ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਲਈ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਸੂਬਾਈ ਕਾਰਜਕਾਰਨੀ ਦੇ ਫ਼ੈਸਲਿਆਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਭਾਜਪਾ ਨੇ ਸੂਬੇ ਨਾਲ ਜੁੜੇ ਮੁੱਖ ਮੁੱਦਿਆਂ ’ਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅਨੁਸਾਰ, ਇਨ੍ਹਾਂ ਮੁੱਦਿਆਂ ਨੂੰ ਕੇਂਦਰ ਵਿਚ ਰੱਖਦਿਆਂ ਪਾਰਟੀ ਵਲੋਂ ਲੋਕਾਂ ਨਾਲ ਸੰਪਰਕ ਵਧਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੂਬੇ ਦੇ ਭਵਿੱਖ ਨਾਲ ਸਬੰਧਿਤ ਆਪਣੇ ਵਿਚਾਰਾਂ ਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀਆਂ ਚਲਾਈਆਂ ਜਾਣਗੀਆਂ। ਅਨਿਲ ਸਰੀਨ ਨੇ ਦੱਸਿਆ ਕਿ ਅੱਜ ਤੋਂ (17 ਅਕਤੂਬਰ) ਤੋਂ 19 ਅਕਤੂਬਰ ਤੱਕ ਭਾਜਪਾ ਦੇ 36 ਜਥੇਬੰਦਕ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਬੈਠਕਾਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਬਾਅਦ 22, 23 ਅਤੇ 24 ਅਕਤੂਬਰ ਨੂੰ ਮੰਡਲ ਪੱਧਰ ਦੀਆਂ ਬੈਠਕਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਸੂਬਾ ਕਾਰਜਕਾਰਨੀ ਵਿਚ ਹੋਈ ਵਿਚਾਰ-ਚਰਚਾ, ਪਾਸ ਕੀਤੇ ਮਤਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਗਈ ਰਣਨੀਤੀ ਬਾਰੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਜਾਣੂ ਕਰਵਾਉਣਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿਚ ਮਿਲਿਆ ਵੱਡਾ ਸਿਆਸੀ ਹੁਲਾਰਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ’ਚ ਕੀਤਾ... ਅਗਲੀ ਖ਼ਬਰ ਹੋਟਲ ’ ਚ ਹਵਾਲਾਤੀ ਨਾਲ ਪਹੁੰਚੇ ਪੰਜਾਬ ਪੁਲਿਸ ਮੁਲਾਜ਼ਮ , ਪਿਸਤੌਲ ਮਿਲਣ ’ ਤੇ ਹੰਗਾਮਾ ਹਵਾਲਾਤੀ ਦੇ ਨਿੱਜੀ ਗੰਨਮੈਨ ਤੇ...
Ad Position 24