18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਿਸਾਨ ਮਜ਼ਦੂਰ ਮੋਰਚਾ ਵਲੋਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ - ਕੇ . ਐੱਮ . ਐੱਮ 15 ਅਕਤੂਬਰ ਤੱਕ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕਰਕੇ ਮੁੱਕਰੀ ਪੰਜਾਬ ਸਰਕਾਰ - ਸਰਵਣ ਸਿੰਘ ਪੰਧੇਰ

ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ) - ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਅੱਜ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਵਲੋਂ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾ ਪ੍ਰਤੀ ਸੁਹਿਰਦ ਨਹੀਂ ਜਾਪਦੀ, ਜਿਸ ਕਰਕੇ ਚੰਡੀਗੜ੍ਹ ਵਿਖੇ 7 ਦਸੰਬਰ ਨੂੰ ਪੱਕਾ ਮੋਰਚਾ ਲਾਇਆ ਜਾਵੇਗਾ। ਇਸੇ ਦੌਰਾਨ ਸਰਵਣ ਸਿੰਘ ਪੰਧੇਰ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ ਸੀ, ਜਿਸ ’ਚ ਖੇਤੀਬਾੜੀ ਮੰਤਰੀ ਵਲੋਂ ਇਹ ਵਿਸ਼ਵਾਸ ਦਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ 15 ਅਕਤੂਬਰ ਤੱਕ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ, ਪਰ ਅੱਜ ਤੱਕ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ) - ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਅੱਜ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਵਲੋਂ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾ ਪ੍ਰਤੀ ਸੁਹਿਰਦ ਨਹੀਂ ਜਾਪਦੀ, ਜਿਸ ਕਰਕੇ ਚੰਡੀਗੜ੍ਹ ਵਿਖੇ 7 ਦਸੰਬਰ ਨੂੰ ਪੱਕਾ ਮੋਰਚਾ ਲਾਇਆ ਜਾਵੇਗਾ। ਇਸੇ ਦੌਰਾਨ ਸਰਵਣ ਸਿੰਘ ਪੰਧੇਰ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ ਸੀ, ਜਿਸ ’ਚ ਖੇਤੀਬਾੜੀ ਮੰਤਰੀ ਵਲੋਂ ਇਹ ਵਿਸ਼ਵਾਸ ਦਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ 15 ਅਕਤੂਬਰ ਤੱਕ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ, ਪਰ ਅੱਜ ਤੱਕ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ 7 ਦਸੰਬਰ ਤੋਂ ਪਹਿਲਾਂ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕਰੇ, ਨਹੀਂ ਤਾਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦੇ ਕਾਫ਼ਲੇ ਚੰਡੀਗੜ੍ਹ ਪਹੁੰਚਣਗੇ ਅਤੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ’ਤੇ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਦਿਲਬਾਗ ਸਿੰਘ ਹਰੀਗੜ੍ਹ, ਗੁਰਅਮਨੀਤ ਸਿੰਘ ਮਾਂਗਟ ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਜ਼ੀਰਾ, ਜੰਗ ਸਿੰਘ ਭਟੇੜੀ ਨੇ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਦੀ ਗੱਲ ਕਰਦਿਆਂ ਕਿਹਾ ਕਿ ਪੰਜ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਅਤੇ ਸੀ-2+50 ਫ਼ੀਸਦੀ ਫ਼ਾਰਮੂਲੇ ਅਨੁਸਾਰ ਭਾਅ: ਪੰਜਾਬ ਸਰਕਾਰ ਬਾਸਮਤੀ, ਮੂੰਗੀ, ਮੱਕੀ, ਸਰ੍ਹੋਂ ਅਤੇ ਆਲੂ ਸਮੇਤ ਪੰਜ ਫ਼ਸਲਾਂ ਦੀ ਮੰਡੀਆਂ ਵਿਚ ਖ਼ਰੀਦ ਦੀ ਗਾਰੰਟੀ ਕਰੇ ਅਤੇ ਸਵਾਮੀਨਾਥਨ ਕਮਿਸ਼ਨ ਦੇ ਸੀ-2+50 ਫ਼ੀਸਦੀ ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਦਿੱਤੇ ਜਾਣ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਲਖਵਿੰਦਰ ਸਿੰਘ ਵਰਿਆਮ ਨੰਗਲ, ਲਖਬੀਰ ਸਿੰਘ, ਬਲਕਾਰ ਸਿੰਘ ਬੈਂਸ ਗੁਰਧਿਆਨ ਸਿੰਘ, ਮਲਕੀਤ ਸਿੰਘ ਗੁਲਾਮੀ ਵਾਲਾ, ਰਾਜ ਸਿੰਘ ਤੇ ਕਿਰਪਾਲ ਸਿੰਘ ਆਦਿ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਮੁਹਾਲੀ ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ’ ਚ ਤਲਾਸ਼ੀ ਮੁਹਿੰਮ ਸਿਟੀ-1, ਸਿਟੀ-2, ਜ... ਅਗਲੀ ਖ਼ਬਰ ਐੱਮ . ਸੀ . ਐੱਮ ਕਾਲਜ ’ ਚ ਗਰਬਾ ਨਾਈਟ ਪ੍ਰੋਗਰਾਮ ਕਰਵਾਇਆ ਅਜਿਹੇ ਪ੍ਰੋਗਰਾਮ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ...
Ad Position 24