18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੂਬੇ ਦੇ ਲੋਕਾਂ ਦੇ ਜਾਨ - ਮਾਲ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ - ਜੀਤੀ ਪਡਿਆਲਾ

ਕੁਰਾਲੀ, 17 ਅਕਤੂਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਨੇੜਲੇ ਪਿੰਡ ਬਰੌਲੀ ਵਿਖੇ ਭਰਵੀਂ ਮੀਟਿੰਗ ਹੋਈ। ਇਸ ਮੌਕੇ ਜੀਤੀ ਪਡਿਆਲਾ ਨੇ ਮਾਨਸਾ ਵਿਖੇ ਵਾਪਰੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ’ਚ ਲਗਾਤਾਰ ਵਾਪਰ ਰਹੀਆਂ ਗੰਭੀਰ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਕੁਰਾਲੀ, 17 ਅਕਤੂਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਨੇੜਲੇ ਪਿੰਡ ਬਰੌਲੀ ਵਿਖੇ ਭਰਵੀਂ ਮੀਟਿੰਗ ਹੋਈ। ਇਸ ਮੌਕੇ ਜੀਤੀ ਪਡਿਆਲਾ ਨੇ ਮਾਨਸਾ ਵਿਖੇ ਵਾਪਰੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ’ਚ ਲਗਾਤਾਰ ਵਾਪਰ ਰਹੀਆਂ ਗੰਭੀਰ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਜੇਕਰ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਂ ਸਰਕਾਰ ਨੂੰ ਇਸ ਲਈ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਮਾਨਸਾ ਵਿਖੇ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਬਿਆਨਾਂ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਬਲਕਿ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਸਰਪੰਚ, ਮਨਦੀਪ ਸਿੰਘ ਪੰਚ, ਰਵਿੰਦਰ ਸਿੰਘ ਸਾਬਕਾ ਸਰਪੰਚ, ਧਰਮ ਸਿੰਘ, ਸੁਖਦੇਵ ਸਿੰਘ ਫ਼ੌਜੀ, ਹਰਿੰਦਰ ਸਿੰਘ ਸ਼ਾਹਪੁਰ ਸਾਬਕਾ ਡਾਇਰੈਕਟਰ ਮਿਲਕ ਪਲਾਂਟ, ਸੱਤੀ ਅੰਧਹੇੜੀ, ਸਤਨਾਮ ਰਤੀਆ ਅਤੇ ਦਿਲਸ਼ਰਨ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ... ਅਗਲੀ ਖ਼ਬਰ ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ : ਸ਼ਵੇਤ ਮਲਿਕ ਕਿਹਾ - ਪਰਗਟ ਸਿੰਘ ਨਸ਼...
Ad Position 24