19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨ ’ ਤੇ ਖਰੜ ਹਲਕੇ ਦਾ ਬਹੁਪੱਖੀ ਵਿਕਾਸ ਹੋਵੇਗਾ - ਚਰਨਜੀਤ ਸਿੰਘ ਕਾਲੇਵਾਲ

ਖਰੜ,18 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਵਿਧਾਨ ਸਭਾ ਹਲਕਾ ਖਰੜ ਦੇ ਤਿੰਨ ਸ਼ਹਿਰ ਖਰੜ, ਕੁਰਾਲੀ, ਨਵਾਂ ਗਾਓ, ਕਸਬਿਆਂ ਅਤੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਲਕੇ ਦੀ ਅਹਿਮਤੀ ਇਸ ਕਰਕੇ ਵੀ ਵੱਧ ਜਾਂਦੀ ਹੈ ਕਿ ਇਹ ਹਲਕਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਹਰਿਆਣਾ, ਹਿਮਾਂਚਲ ਪ੍ਰਦੇਸ ਦੀਆਂ ਹੱਦਾਂ ਨਾਲ ਲੱਗਦਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਖਰੜ,18 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਵਿਧਾਨ ਸਭਾ ਹਲਕਾ ਖਰੜ ਦੇ ਤਿੰਨ ਸ਼ਹਿਰ ਖਰੜ, ਕੁਰਾਲੀ, ਨਵਾਂ ਗਾਓ, ਕਸਬਿਆਂ ਅਤੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਲਕੇ ਦੀ ਅਹਿਮਤੀ ਇਸ ਕਰਕੇ ਵੀ ਵੱਧ ਜਾਂਦੀ ਹੈ ਕਿ ਇਹ ਹਲਕਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਹਰਿਆਣਾ, ਹਿਮਾਂਚਲ ਪ੍ਰਦੇਸ ਦੀਆਂ ਹੱਦਾਂ ਨਾਲ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਨਾਲ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਸ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਵਿਕਾਸ ਲਈ ਵਧੇਰੇ ਫੰਡ ਮਿਲਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਸਰਕਾਰ ਬਣਦੇ ਸਾਰ ਹੀ ਵਿਊਂਤਮੰਦੀ ਬਣਾ ਕੇ ਵਿਕਾਸ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ ਤੇ ਇਸ ਤਰ੍ਹਾਂ ਨਹੀਂ ਹੋਵੇਗਾ ਜਿਸ ਤਰ੍ਹਾਂ ਹੁਣ ਇਹ ਹਲਕਾ ਹਰ ਪੱਖੋ ਵਿਕਾਸ ਪੱਖੋ ਪਛੜ ਚੁੱਕਾ ਹੈ। ਉਨ੍ਹਾਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਾਥ ਦੇ ਕੇ ਸਰਕਾਰ ਬਣਾਉਣ ਤਾਂ ਕਿ ਬਾਕੀ ਸੂਬੇ ਜਿਥੇ ਭਾਰਤੀ ਜਨਤਾ ਪਾਰਟੀ ਦੀ ਸਰਕਾਰਾਂ ਹਨ, ਵਾਂਗੂ ਪੰਜਾਬ ਦਾ ਵਿਕਾਸ ਵੀ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਬਾਲ ਭਲਾਈ , ਬਜ਼ੁਰਗਾਂ , ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਕੱਲ੍ਹ ਤੱਕ ਕਰਵਾਉਣ ਆ... ਅਗਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਮੁਹਿੰਮ ਦਾ 271 ਵਾਂ ਦਿਨ : ਪੰਜਾਬ ਪੁਲਿਸ ਵਲੋਂ 539 ਥਾਵਾਂ ’ ਤੇ ਛਾਪੇਮਾਰੀ ; 215 ਵਿਅਕਤੀ...
Ad Position 24