18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿਹਤ ਕੈਂਪ ਵਿਚ 188 ਮਰੀਜ਼ਾਂ ਦੀ ਜਾਂਚ ਅਤੇ 124 ਲੋਕਾਂ ਦੇ ਹੈਲਥ ਕਾਰਡ ਜਾਰੀ - ਡਾ . ਸੰਨੀ ਸਿੰਘ ਆਹਲੂਵਾਲੀਆ

ਐੱਸ. ਏ.

Ad Position 21
No active advertisement
ਮੁਹਾਲੀ ਫੇਸ-1 ਵਿਖੇ ਵਾਰਡ ਨੰ. 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਲਗਾਏ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ। ਅਜੀਤ ਤਸਵੀਰ 19-10-2026
ਐੱਸ. ਏ. ਐੱਸ. ਨਗਰ, 18 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਮੁਹਾਲੀ ਦੇ ਵਾਰਡ ਨੰ. 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਫੇਸ-1, ਮੁਹਾਲੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ 188 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ 124 ਯੋਗ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾਏ ਗਏ। ਇਲਾਕਾ ਵਾਸੀਆਂ ਨੇ ਕੈਂਪ ਵਿਚ ਸ਼ਮੂਲੀਅਤ ਕਰਦਿਆਂ ਵੱਖ-ਵੱਖ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਦੰਦਾਂ ਦੀ ਜਾਂਚ, ਸਕੇਲਿੰਗ, ਫਿਲਿੰਗ, ਦੰਦ ਕੱਢਣ ਅਤੇ ਮੂੰਹ ਨਾਲ ਸੰਬੰਧਿਤ ਹੋਰ ਸਮੱਸਿਆਵਾਂ ਦਾ ਇਲਾਜ ਕੀਤਾ ਗਿਆ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਅਨੁਸਾਰ ਅਜਿਹੇ ਸਿਹਤ ਕੈਂਪ ਲੋਕਾਂ ਨੂੰ ਮੁਫ਼ਤ ਜਾਂਚ ਅਤੇ ਡਾਕਟਰੀ ਸਲਾਹ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਆਹਲੂਵਾਲੀਆ ਨੇ ਕਿਹਾ ਕਿ ਮੁਹਾਲੀ ਵਾਸੀਆਂ ਦੀ ਸਿਹਤ, ਸਾਫ਼-ਸੁਥਰਾ ਵਾਤਾਵਰਨ ਅਤੇ ਵਧੀਆ ਨਾਗਰਿਕ ਸਹੂਲਤਾਂ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਲੋਕ ਭਲਾਈ ਨਾਲ ਸੰਬੰਧਿਤ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ। ਅੰਤ ਵਿਚ ਉਨ੍ਹਾਂ ਫੇਸ-1 ਦੇ ਵਸਨੀਕਾਂ, ਡਾਕਟਰਾਂ ਦੀ ਟੀਮ, ਸਿਹਤ ਕਰਮਚਾਰੀਆਂ ਅਤੇ ਵਲੰਟੀਅਰਾਂ ਦਾ ਕੈਂਪ ਦੀ ਸਫਲਤਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੀ ਉਨ੍ਹਾਂ ਨੂੰ ਸਮਾਜ ਸੇਵਾ ਲਈ ਨਿਰੰਤਰ ਪ੍ਰੇਰਿਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਦੇ ਕਲਕਾਰਾਂ ਦੁਆਰਾ ਸਟੇਜ ’ ਤੇ ਦਿਖਾਏ ਜਾ ਰਹੇ ਇਤਿਹਾਸ ਨਾਲ ਨੌਜਵਾਨਾਂ ਨੂੰ ਵਧੇਰੇ ਜਾਣਕਾਰੀ ਮਿਲਦੀ...
Ad Position 24