18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜੀ . ਬੀ . ਰਿਐਲਟੀ ਗਰੁੱਪ ਬਾਰੇ ਸੋਸ਼ਲ ਮੀਡੀਆ ’ ਤੇ ਕਥਿਤ ਗ਼ਲਤ ਪ੍ਰਚਾਰ ਕਰਨ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ.

Ad Position 21
No active advertisement
ਅਜੀਤ ਡੈਸਕ 19-10-2026
ਐੱਸ. ਏ. ਐੱਸ. ਨਗਰ, 18 ਅਕਤੂਬਰ (ਕਪਿਲ ਵਧਵਾ)-ਜੀ. ਬੀ. ਰਿਐਲਟੀ ਗਰੁੱਪ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ ਬਾਰੇ ਸੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਗ਼ਲਤ ਅਤੇ ਬੇਬੁਨਿਆਦ ਜਾਣਕਾਰੀ ਫੈਲਾਉਣ ਦੇ ਦੋਸ਼ ਹੇਠ ਸਾਈਬਰ ਕ੍ਰਾਈਮ ਥਾਣਾ ਮੁਹਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਕੰਪਨੀ ਦੇ ਅਧਿਕਾਰਤ ਵਕੀਲ ਦੀ ਸ਼ਿਕਾਇਤ ਦੇ ਆਧਾਰ ‘ਤੇ ਅਮਲ ‘ਚ ਲਿਆਂਦੀ ਹੈ। ਸ਼ਿਕਾਇਤਕਰਤਾ ਅਨੁਸਾਰ ਜੀ. ਬੀ. ਰਿਐਲਟੀ ਗਰੁੱਪ ਪੰਜਾਬ ਵਿਚ ਰੀਅਲ ਅਸਟੇਟ ਪ੍ਰਾਜੈਕਟ ਵਿਕਸਿਤ ਕਰ ਰਿਹਾ ਹੈ। ਕੰਪਨੀ ਗਮਾਡਾ ਤੋਂ ਜ਼ਮੀਨ ਲੈ ਕੇ ਮੁਹਾਲੀ ਦੇ ਏਅਰਪੋਰਟ ਰੋਡ ਅਤੇ ਨਿਊ ਚੰਡੀਗੜ੍ਹ ਵਿਖੇ ਰਿਹਾਇਸ਼ੀ ਪ੍ਰਾਜੈਕਟ ਲਿਆ ਰਹੀ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕੰਪਨੀ ਦੀ ਛਵੀ ਖ਼ਰਾਬ ਕਰਨ ਦੇ ਇਰਾਦੇ ਨਾਲ ਯੂ-ਟਿਊਬ, ਇੰਸਟਾਗ੍ਰਾਮ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੋਸਟਾਂ, ਵੀਡੀਓ ਅਤੇ ਟਿੱਪਣੀਆਂ ਰਾਹੀਂ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਵਕੀਲ ਨੇ ਦੋਸ਼ ਲਗਾਇਆ ਕਿ ਸੋਸ਼ਲ ਮੀਡੀਅ ਪਲੇਟਫਾਰਮ ‘ਤੇ ਕੰਪਨੀ ਅਤੇ ਇਸ ਦੇ ਐੱਮ. ਡੀ. ਦਾ ਨਾਂਅ ਕੈਨੇਡਾ ਵਿਚ ਕਥਿਤ ਧੋਖਾਧੜੀ ਨਾਲ ਜੋੜਿਆ ਜਾ ਰਿਹਾ ਹੈ, ਜਦਕਿ ਇਹ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ। ਇਸ ਕਾਰਵਾਈ ਕਾਰਨ ਕੰਪਨੀ ਦੀ ਸਾਖ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਨਿਵੇਸ਼ਕਾਂ, ਖ਼ਰੀਦਦਾਰਾਂ, ਬੈਂਕਾਂ ਅਤੇ ਕਾਰੋਬਾਰੀ ਭਾਈਵਾਲਾਂ ਦੇ ਭਰੋਸੇ ‘ਤੇ ਵੀ ਮਾੜਾ ਅਸਰ ਪੈਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਸ਼ਿਕਾਇਤ ਵਿਚ ਪੁਲਿਸ ਤੋਂ ਮੰਗ ਕੀਤੀ ਗਈ ਹੈ ਕਿ ਕਥਿਤ ਇਤਰਾਜ਼ਯੋਗ ਸਮੱਗਰੀ ਤਿਆਰ ਕਰਨ, ਪ੍ਰਕਾਸ਼ਿਤ ਕਰਨ ਅਤੇ ਫੈਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ। ਇਸ ਦੇ ਨਾਲ ਹੀ ਯੂ-ਟਿਊਬ ਅਤੇ ਮੈਟਾ ਵਰਗੇ ਪਲੇਟਫਾਰਮਾਂ ਤੋਂ ਸੰਬੰਧਿਤ ਖਾਤਿਆਂ ਦੇ ਵੇਰਵੇ ਹਾਸਿਲ ਕਰਕੇ ਇਤਰਾਜ਼ਯੋਗ ਸਮੱਗਰੀ ਤੁਰੰਤ ਹਟਵਾਈ ਜਾਵੇ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 356 (2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ ‘ਆਪ ਸਰਕਾਰ’ ਨੂੰ ਚਲਦਾ ਕਰਨ ਲਈ ਤਿਆਰ-ਗੁਰਪ੍ਰਤਾਪ ਪਡਿਆਲਾ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਐਕਟਿਵਾ ਸਵਾਰ ਦੀ ਅੱਠ ਦਿਨਾਂ ਬਾਅਦ ਮੌਤ, ਕੇਸ ਦਰਜ
Ad Position 24