20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਗੈਂਗਸਟਰਾਂ ’ ਤੇ ਵਾਰ ’ ਮੁਹਿੰਮ ਦਾ 272 ਵਾਂ ਦਿਨ ਪੰਜਾਬ ਪੁਲਿਸ ਵਲੋਂ 569 ਥਾਵਾਂ ’ ਤੇ ਛਾਪੇਮਾਰੀ 221 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 597ਵੇਂ ਦਿਨ 226 ਨਸ਼ਾ ਤਸਕਰ 14 ਕਿੱਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 272ਵੇਂ ਦਿਨ ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 272ਵੇਂ ਦਿਨ ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ। ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 597ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 226 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 14.4 ਕਿਲੋ ਹੈਰੋਇਨ, 1407 ਨਸ਼ੀਲੀਆਂ ਗੋਲੀਆਂ ਅਤੇ 4.06 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 597 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,744 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਛੋਟੇ ਵਪਾਰੀਆਂ ਲਈ ਪੁਖ਼ਤਾ ਪ੍ਰਬੰਧ ਕਰੇ ਨਗਰ ਨਿਗਮ - ਐਡਵੋਕੇਟ ਰੰਗੀ ਕਿਹਾ, ਛੋਟੇ ਦੁਕਾਨਦਾਰਾ... ਅਗਲੀ ਖ਼ਬਰ ਬੰਨੀ ਕੰਗ ਵਲੋਂ ਝੰਜੇੜੀ ਦੀ ਅਨਾਜ ਮੰਡੀ ਦਾ ਦੌਰਾ
Ad Position 24