20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਖਿੱਚੀ ਤਿਆਰੀ ਕੈਂਪੇਨ ਕਮੇਟੀ, ਮੈਨੀਫੈਸਟੋ, ਅਨੁਸ਼ਾਸਨੀ ਕਾਰਵਾਈ ਅਤੇ ਚੋਣ ਪ੍ਰਬੰਧਨ ਕਮੇਟੀਆਂ ਦੇ ਗਠਨ ਨਾਲ ਤਿਆਰੀਆਂ ਸ਼ੁਰੂ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਦਸੰਬਰ ਮਹੀਨੇ ਵਿਚ ਪ੍ਰਸਤਾਵਿਤ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰਦਿਆਂ ਚੋਣ ਰਣਨੀਤੀ ਨੂੰ ਰਸਮੀ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੱਖ-ਵੱਖ ਮਹੱਤਵਪੂਰਨ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇਣ ਮਗਰੋਂ ਚੰਡੀਗੜ੍ਹ ਕਾਂਗਰਸ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿਆਰੀ ਖਿੱਚ ਲਈ ਹੈ।

Ad Position 21
No active advertisement
ਅਜੀਤ ਡੈਸਕ 20-10-2026
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਦਸੰਬਰ ਮਹੀਨੇ ਵਿਚ ਪ੍ਰਸਤਾਵਿਤ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰਦਿਆਂ ਚੋਣ ਰਣਨੀਤੀ ਨੂੰ ਰਸਮੀ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੱਖ-ਵੱਖ ਮਹੱਤਵਪੂਰਨ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇਣ ਮਗਰੋਂ ਚੰਡੀਗੜ੍ਹ ਕਾਂਗਰਸ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿਆਰੀ ਖਿੱਚ ਲਈ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਲਾਉਣ ਮਗਰੋਂ ਲੱਕੀ ਦੀ ਅਗਵਾਈ ਵਿਚ ਚੰਡੀਗੜ੍ਹ ਕਾਂਗਰਸ ਨੇ ਨਿਗਮ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਕੈਂਪੇਨ ਕਮੇਟੀ ਵਿਚ ਕਾਂਗਰਸ ਦੇ ਸਾਰੇ 10 ਕੌਂਸਲਰਾਂ, ਪੰਜ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ, ਪਾਰਟੀ ਦੇ ਫਰੰਟਲ ਸੰਗਠਨਾਂ ਦੇ ਪ੍ਰਧਾਨਾਂ ਅਤੇ ਅਨੁਸੂਚਿਤ ਜਾਤੀ (ਐੱਸ.ਸੀ.), ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਵਿਭਾਗਾਂ ਦੇ ਪ੍ਰਧਾਨਾਂ ਸਮੇਤ ਹੋਰ ਆਗੂਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਮੈਨੀਫੈਸਟੋ ਕਮੇਟੀ, ਅਨੁਸ਼ਾਸਨੀ ਕਾਰਵਾਈ ਕਮੇਟੀ ਅਤੇ ਚੋਣ ਪ੍ਰਬੰਧਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦੇ ਨਾਲ ਕਾਂਗਰਸ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ। ਪਾਰਟੀ ਦੀ ਰਣਨੀਤੀ ਚੋਣ ਪ੍ਰਚਾਰ, ਜਨਤਕ ਹਿੱਤਾਂ ਦੇ ਮੁੱਦਿਆਂ, ਚੋਣ ਮਨੋਰਥ ਪੱਤਰ ਤਿਆਰ ਕਰਨ, ਚੋਣ ਪ੍ਰਬੰਧਨ ਅਤੇ ਜਥੇਬੰਦਕ ਅਨੁਸ਼ਾਸਨ ਵਰਗੇ ਮਹੱਤਵਪੂਰਨ ਪਹਿਲੂਆਂ ’ਤੇ ਵੱਖ-ਵੱਖ ਪੱਧਰਾਂ ’ਤੇ ਕੰਮ ਕਰਨ ਦੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਕੈਂਪੇਨ ਕਮੇਟੀ ਦੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਲੀਡਰਸ਼ਿਪ ਨੇ ਚੋਣ ਪ੍ਰਚਾਰ ਦੀ ਕਮਾਨ ਪ੍ਰਦੇਸ਼ ਪੱਧਰ ’ਤੇ ਤੈਅ ਕਰ ਦਿੱਤੀ ਹੈ। ਨਵੀਆਂ ਕਮੇਟੀਆਂ ਦੇ ਗਠਨ ਦਾ ਉਦੇਸ਼ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿਚਕਾਰ ਤਾਲਮੇਲ ਸਥਾਪਤ ਕਰਨਾ ਅਤੇ ਵਾਰਡ ਪੱਧਰ ’ਤੇ ਜਥੇਬੰਦੀ ਦੀ ਭੂਮਿਕਾ ਨੂੰ ਹੋਰ ਸੁਚਾਰੂ ਬਣਾਉਣਾ ਹੈ। ਐਚ.ਐੱਸ ਲੱਕੀ ਨੇ ਅੱਜ ਇਥੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਸਿਰਫ਼ ਕਮੇਟੀਆਂ ਦੇ ਗਠਨ ਤੱਕ ਸੀਮਤ ਨਹੀਂ ਹੈ, ਸਗੋਂ ਪਾਰਟੀ ਵੱਲੋਂ ਪਹਿਲਾਂ ਹੀ ਸਾਰੇ 35 ਵਾਰਡਾਂ ਲਈ ਇੰਚਾਰਜ ਨਿਯੁਕਤ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸਥਾਨਕ ਪੱਧਰ ’ਤੇ 12 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਵਾਰਡਾਂ ਵਿਚ ਜਾ ਕੇ ਸੰਭਾਵੀ ਉਮੀਦਵਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸ਼ਾਰਟਲਿਸਟਿੰਗ ਦੀ ਪ੍ਰਕਿਰਿਆ ’ਤੇ ਕੰਮ ਕਰ ਰਹੀਆਂ ਹਨ। ਦਸੰਬਰ ਵਿਚ ਪ੍ਰਸਤਾਵਿਤ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਇਸ ਜਥੇਬੰਦਕ ਕਦਮ ਨੂੰ ਪਾਰਟੀ ਦੀਆਂ ਚੋਣੀ ਤਿਆਰੀਆਂ ਦੇ ਅਗਲੇ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਖਰੜ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ‘ ਆਪ ’ ਸਰਕਾਰ ਨੇ ਕੁਝ ਨਹੀਂ ਕੀਤਾ - ਰਣਜੀਤ ਸਿੰਘ ਗਿੱਲ ਅਗਲੀ ਖ਼ਬਰ ਐਕਸ਼ਨ ਕਮੇਟੀ ਨੇ ਗੋਲੀ ਮਾਰਨ ਵਾਲੇ ਕੈਮਿਸਟ ਦੀ ਦੁਕਾਨ ਵਾਲੀ ਥਾਂ ’ ਤੇ ਮਰਹੂਮ ਪਰਵਿੰਦਰ ਸਿੰਘ ਝੋਟੇ ਦਾ ਬੁੱਤ ਲਗਾਉਣ ਦੀ...
Ad Position 24