ਜੀਤੀ ਪਡਿਆਲਾ ਨੇ ‘ ਖੇਡਾਂ ਖਰੜ ਦੀਆਂ ’ ਦੇ ਬੈਨਰ ਹੇਠ ਕ੍ਰਿਕਟ ਲੀਗ ਦੀ ਸ਼ੁਰੂਆਤ ਕਰਵਾਈ
ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸੁਹਾਲੀ ਵਿਖੇ ‘ਖੇਡਾਂ ਖਰੜ ਦੀਆਂ’ ਦੇ ਬੈਨਰ ਹੇਠ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਕਰਵਾਈ ਗਈ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਪਿੰਡ ਪੱਧਰ ‘ਤੇ ਕਰਵਾਏ ਜਾ ਰਹੇ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਮਹੱਤਵਪੂਰਨ ਹਨ।
ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸੁਹਾਲੀ ਵਿਖੇ ‘ਖੇਡਾਂ ਖਰੜ ਦੀਆਂ’ ਦੇ ਬੈਨਰ ਹੇਠ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਕਰਵਾਈ ਗਈ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਪਿੰਡ ਪੱਧਰ ‘ਤੇ ਕਰਵਾਏ ਜਾ ਰਹੇ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਲੀਗ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸਾਰੀਆਂ ਟੀਮਾਂ ਦੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੈਚ ਖੇਡਣ ਲਈ ਪ੍ਰੇਰਿਤ ਕੀਤਾ। ਲੀਗ ਦੇ ਪਹਿਲੇ ਦਿਨ ਵੱਖ-ਵੱਖ ਟੀਮਾਂ ਦਰਮਿਆਨ ਰੌਮਾਂਚਕ ਮੁਕਾਬਲੇ ਕਰਵਾਏ ਗਏ। ਪਹਿਲੇ ਮੁਕਾਬਲੇ ‘ਚ ਮਹਿਰੌਲੀ ਅਤੇ ਬੜੌਦੀ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ, ਜਿਸ ‘ਚ ਮਹਿਰੌਲੀ ਦੀ ਟੀਮ ਨੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਮਾਣਕਪੁਰ ਜਨਤਾ ਅਤੇ ਮਾਣਕਪੁਰ ਬੱਲੀ ਵਿਚਕਾਰ ਹੋਏ ਮੁਕਾਬਲੇ ‘ਚ ਮਾਣਕਪੁਰ ਬੱਲੀ ਦੀ ਟੀਮ ਜੇਤੂ ਰਹੀ, ਜਦਕਿ ਤੀਜੇ ਮੁਕਾਬਲੇ ‘ਚ ਰਾਣੀ ਮਾਜਰਾ ਗੁਰਦੀਪ ਦੀ ਟੀਮ ਨੇ ਮੁੰਧੋਂ ਦੀ ਟੀਮ ਨੂੰ ਹਰਾਇਆ। ਇਸੇ ਦੌਰਾਨ ਜੀਤੀ ਪਡਿਆਲਾ ਨੇ ਸਾਰੀਆਂ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਹੋਣ ਵਾਲੇ ਅਜਿਹੇ ਮੁਕਾਬਲੇ ਨੌਜਵਾਨਾਂ ‘ਚ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਆਪਸੀ ਭਾਈਚਾਰੇ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸੋਨੀ ਸੁਹਾਲੀ, ਪੰਡਿਤ ਸੁਹਾਲੀ, ਤੇਜੀ ਸੁਹਾਲੀ, ਸੀਮਾ ਸੁਹਾਲੀ, ਸਤਿੰਦਰ ਸਿੰਘ ਸੱਤੀ ਸਾਬਕਾ ਸਰਪੰਚ ਅੰਦਹੇੜੀ ਅਤੇ ਬਿੰਦੀ ਸੁਹਾਲੀ ਆਦਿ ਵੀ ਹਾਜ਼ਰ ਸਨ।