20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁੱਲਾਂਪੁਰ ਵਿਖੇ ਰਾਮ ਲੀਲ੍ਹਾ ਤੇ ਦੁਸਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦਾ ਸਫਲ ਮੰਚਨ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਸਥਾਨਕ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਸਾਲਾਨਾ ਰਾਮ ਲੀਲ੍ਹਾ ਦੇ ਪ੍ਰੋਗਰਾਮ ‘ਚ ਵਿਸ਼ੇਸ਼ ਤੌਰ ’ਤੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਰਿਬਨ ਕੱਟ ਕੇ ਰਾਮ ਲੀਲ੍ਹਾ ਦੇ ਅੱਠਵੇਂ ਦਿਨ ਦੇ ਮੰਚਨ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਸਥਾਨਕ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਸਾਲਾਨਾ ਰਾਮ ਲੀਲ੍ਹਾ ਦੇ ਪ੍ਰੋਗਰਾਮ ‘ਚ ਵਿਸ਼ੇਸ਼ ਤੌਰ ’ਤੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਰਿਬਨ ਕੱਟ ਕੇ ਰਾਮ ਲੀਲ੍ਹਾ ਦੇ ਅੱਠਵੇਂ ਦਿਨ ਦੇ ਮੰਚਨ ਦਾ ਉਦਘਾਟਨ ਕੀਤਾ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰੋਮੀ ਕੰਗ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਨੇ ਆਪਣੇ ਜੀਵਨ ਵਿਚ ਹਰ ਰਿਸ਼ਤੇ ਅਤੇ ਹਰ ਜ਼ਿੰਮੇਵਾਰੀ ਨੂੰ ਪੂਰੀ ਮਰਿਆਦਾ ਨਾਲ ਨਿਭਾ ਕੇ ਸਮਾਜ ਸਾਹਮਣੇ ਇਕ ਵਿਲੱਖਣ ਮਿਸਾਲ ਪੇਸ਼ ਕੀਤੀ। ਨੌ ਦਿਨਾਂ ਦੇ ਰਾਮ ਲੀਲ੍ਹਾ ਮੰਚਨ ਵਿਚ ਸ੍ਰੀ ਰਾਮ ਜੀ ਦੀ ਸਮਰਪਣ ਭਾਵਨਾ ਅਤੇ ਸੰਘਰਸ਼ ਦਾ ਵਰਨਣ ਸਾਨੂੰ ਜੀਵਨ ਸੇਧ ਲਈ ਮਾਰਗ ਦਰਸ਼ਕ ਹੈ। ਰੋਮੀ ਕੰਗ ਅਨੁਸਾਰ ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਆਧੁਨਿਕ ਸਿੱਖਿਆ ਤੱਕ ਹੀ ਸੀਮਿਤ ਨਾ ਰੱਖੀਏ, ਸਗੋਂ ਉਨ੍ਹਾਂ ਨੂੰ ਆਪਣੇ ਅਮੀਰ ਸੱਭਿਆਚਾਰ, ਧਾਰਮਿਕ ਵਿਰਸੇ ਅਤੇ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਵੀ ਜਾਣਕਾਰੀ ਦੇਈਏ ਤਾਂ ਇਕ ਚੰਗੇ ਪਰਿਵਾਰ, ਚੰਗੇ ਸਮਾਜ ਅਤੇ ਖੁਸ਼ਹਾਲ ਰਾਸ਼ਟਰ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਰੋਮੀ ਕੰਗ ਵਲੋਂ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸੱਭਿਆਚਾਰਕ ਵਿਰਾਸਤ ਨੂੰ ਜਿਉਂਦਾ ਰੱਖਣ ਵਿਚ ਅਜਿਹੇ ਮੰਚਨ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਦੇ ਸਮੂਹ ਅਹੁਦੇਦਾਰਾਂ ਵਲੋਂ ਅਮਰਿੰਦਰ ਸਿੰਘ ਰੋਮੀ ਕੰਗ ਦਾ ਸਨਮਾਨ ਕਰਦਿਆਂ ਆਏ ਦਰਸ਼ਕਾਂ ਤੇ ਮਹਿਮਾਨਾਂ ਦਾ ਧੰਨਵਾਦ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਰਾਜਸੀ ਪਾਰਟੀਆਂ ਸਮੇਤ ਵਿਦਿਆਰਥੀ , ਸਮਾਜਿਕ ਤੇ ਕਿਸਾਨ - ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਦੇ... ਅਗਲੀ ਖ਼ਬਰ ਸੂਬੇ ਭਰ ਵਿਚ ਲੋਕ ਬਾਲ ਵਿਆਹ ਰੋਕੂ ਸਮਾਜਿਕ ਮੁਹਿੰਮ ਦਾ ਹਿੱਸਾ ਬਣਨ : ਡਾ. ਬਲਜੀਤ ਕੌਰ
Ad Position 24