20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ - ਵੱਖ ਰਾਜਸੀ ਪਾਰਟੀਆਂ ਸਮੇਤ ਵਿਦਿਆਰਥੀ , ਸਮਾਜਿਕ ਤੇ ਕਿਸਾਨ - ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਧਰਨਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-10-2026
ਐੱਸ. ਏ. ਐੱਸ. ਨਗਰ, 19 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਿਛਲੇ ਦਿਨੀਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਪੰਜਾਬ ਦੇ ਸਮੁੱਚੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਅਤੇ ਲਾਹਨਤੀ ਪੱਤਰ ਸੌਂਪਣ ਦੇ ਐਲਾਨੇ ਗਏ ਪ੍ਰੋਗਰਾਮ ਤਹਿਤ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਸਮੇਤ ਵਿਦਿਆਰਥੀ, ਸਮਾਜਿਕ ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵਲੋਂ ਇਕੱਠੇ ਹੋ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ‘ਲਾਹਨਤੀ ਪੱਤਰ’ ਸੌਂਪ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਰੋਸ ਜ਼ਾਹਿਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੱਤਰ ਵਿਚ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਹੈ ਕਿ ਤੁਸੀਂ ਲੋਕਾਂ ਦੀਆਂ ਵੋਟਾਂ ਨਾਲ ਵਿਧਾਨ ਸਭਾ ਵਿਚ ਗਏ ਹੋ। ਉਨ੍ਹਾਂ ਨੇ ਤੁਹਾਨੂੰ ਆਪਣੀ ਆਵਾਜ਼ ਬਣਾ ਕੇ ਭੇਜਿਆ ਸੀ, ਇਸ ਲਈ ਨਹੀਂ ਕਿ ਤੁਸੀਂ ਨਸ਼ੇ ਦੇ ਕਾਰੋਬਾਰ ਅਤੇ ਤਸਕਰਾਂ ਸਾਹਮਣੇ ਚੁੱਪੀ ਧਾਰ ਲਵੋ। ਜਿਹੜਾ ਵਿਧਾਇਕ ਇਕ ਨਸ਼ਾ-ਵਿਰੋਧੀ ਯੋਧੇ ਦੇ ਕਤਲ ਮਗਰੋਂ ਵੀ ਆਪਣੀ ਸਰਕਾਰ ਤੋਂ ਜਵਾਬਦੇਹੀ ਨਹੀਂ ਮੰਗਦਾ, ਉਹ ਲੋਕਾਂ ਦਾ ਪ੍ਰਤੀਨਿਧ ਨਹੀਂ ਰਹਿੰਦਾ, ਇਸ ਲਈ ਉਹ ਵਿਧਾਇਕਾਂ ਦੀ ਇਸ ਚੁੱਪੀ ਨੂੰ ਲਾਹਨਤ ਪਾਉਂਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਬਲਜੀਤ ਸਿੰਘ ਭਾਊ, ਕ੍ਰਿਪਾਲ ਸਿੰਘ ਸਿਆਊ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜੋਗਿੰਦਰ ਸਿੰਘ ਜੋਗੀ, ਕਮਲਜੀਤ ਸਿੰਘ, ਮੱਖਣ ਸਿੰਘ ਗੀਗੇ ਮਾਜਰਾ, ਸਾਹਿਬ ਸਿੰਘ ਬਡਾਲੀ, ਸੁਖਵਿੰਦਰ ਸਿੰਘ ਛਿੰਦੀ, ਹਰਵਿੰਦਰ ਸਿੰਘ ਕੌਂਸਲਰ, ਹਰਵਿੰਦਰ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ, ਰਾਜ ਕੌਰ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ, ਗੁਰਦੀਪ ਸਿੰਘ, ਸੇਵਾ ਸਿੰਘ, ਸਿਮਰਨ ਸਿੰਘ, ਸੁਰਿੰਦਰ ਸਿੰਘ ਬੈਦਵਾਣ, ਸੰਤ ਸਿੰਘ, ਬਲਵੀਰ ਸਿੰਘ ਧਨੋਆ, ਭਜਨ ਸਿੰਘ, ਗਗਨਦੀਪ ਸਿੰਘ ਰਾਜਾ, ਪ੍ਰੀਤਮ ਸਿੰਘ, ਨਰਿੰਦਰ ਸਿੰਘ, ਦੇਵ ਸਿੰਘ ਹੰਸਪਾਲ, ਦਲਬੀਰ ਸਿੰਘ ਸੰਧੂ, ਰਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ। ਇਸੇ ਦੌਰਾਨ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਮੁਹਾਲੀ ਹਲਕੇ ਤੋਂ ਵੱਡੀ ਗਿਣਤੀ ਲੋਕਾਂ ਨੇ ਧਰਨੇ ਵਿਚ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਨੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਦੂਜੀ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਮੁੱਲਾਂਪੁਰ ਵਿਖੇ ਰਾਮ ਲੀਲ੍ਹਾ ਤੇ ਦੁਸਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦਾ ਸਫਲ ਮੰਚਨ
Ad Position 24