22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਖਰੜ, 21 ਅਕਤੂਬਰ (ਜੰਡਪੁਰੀ)-ਜ਼ਿਲ੍ਹੇ ‘ਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁਹਾਲੀ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਪਿਸਤੌਲ . 32 ਬੋਰ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਖਰੜ, 21 ਅਕਤੂਬਰ (ਜੰਡਪੁਰੀ)-ਜ਼ਿਲ੍ਹੇ ‘ਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁਹਾਲੀ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮ ਦੀ ਪਛਾਣ ਸ਼ਸ਼ੀਨਾਥ ਕੁਮਾਰ (26) ਪੁੱਤਰ ਮਧੂ ਸੂਦਨ ਸਰਨ ਮੂਲ ਵਾਸੀ ਪਿੰਡ ਦਰਿਆਪੁਰ ਜ਼ਿਲ੍ਹਾ ਨਾਲੰਦਾ (ਬਿਹਾਰ) ਤੇ ਹਾਲ ਵਾਸੀ ਪਿੰਡ ਭੁੱਡ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਇਸ ਸੰਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ 20 ਅਕਤੂਬਰ ਨੂੰ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਅਰਿਸਟਾ ਪੈਲੇਸ 200 ਫੁੱਟੀ ਰੋਡ ਸੰਨੀ ਇਨਕਲੇਵ ਖਰੜ ਨੇੜੇ ਮੌਜੂਦ ਸੀ। ਇਸੇ ਦੌਰਾਨ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਸ਼ਸ਼ੀਨਾਥ ਕੁਮਾਰ ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਗੋਪਾਲ ਸਵਿਟਸ/ਕੇ. ਐੱਫ. ਸੀ. ਕੱਟ ਖਰੜ ਨੇੜੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਥਾਣਾ ਸਦਰ ਖਰੜ ਵਿਖੇ ਅਧੀਨ ਧਾਰਾ 25, 54, 59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਨ ਉਪਰੰਤ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ .32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕਰ ਲਏ। ਪੁਲਿਸ ਵਲੋਂ ਜਾਰੀ ਮੁੱਢਲੇ ਵੇਰਵਿਆਂ ਅਨੁਸਾਰ ਮੁਲਜ਼ਮ ਬੀ. ਐੱਸ. ਸੀ. ਸਾਇੰਸ ਦੀ ਪੜ੍ਹਾਈ ਕਰ ਚੁੱਕਾ ਹੈ, ਜੋ ਕਿ ਹਾਲੇ ਕੁਆਰਾ ਹੈ। ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਉਸ ਕੋਲੋਂ ਬਰਾਮਦ ਹਥਿਆਰ ਦੇ ਸ੍ਰੋਤ ਅਤੇ ਇਸ ਨੂੰ ਖ਼ਰੀਦਣ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਮਾਂ-ਧੀ ਦੀ ਕੁੱਟਮਾਰ
Ad Position 24