22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਵੰਡੇ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.

Ad Position 21
No active advertisement
ਅਜੀਤ ਡੈਸਕ 22-10-2026
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। 21ਸੀਐਚਡੀ05 ਡਾ. ਬਲਜੀਤ ਕੌਰ।
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ’ਚ ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜਪਾਲ ਦੀ ਪਤਨੀ ਦਾ ਜਾਣਿਆ ਹਾਲ-ਚਾਲ ਅਗਲੀ ਖ਼ਬਰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਮਸਲਿਆਂ ਨੂੰ ਹੋਰ ਲਟਕਾਉਣ ਦੀ ਬਜਾਏ ਹੱ...
Ad Position 24