ਨਸ਼ਿਆਂ ਵਿਰੁੱਧ ਡੇਰਾਬੱਸੀ ਦੀਆਂ ਸੜਕਾਂ ’ਤੇ ਉਤਰੀ ਕਾਂਗਰਸ, ਸਰਕਾਰ ਖ਼ਿਲਾਫ਼ ਗੂੰਜੇ ਨਾਅਰ
ਡੇਰਾਬੱਸੀ, 21 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਅੱਜ ਡੇਰਾਬੱਸੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੜਕਾਂ ’ਤੇ ਉਤਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਪੰਜਾਬ ਕਾਂਗਰਸ ਹਾਈਕਮਾਂਡ ਦੇ ਸੱਦੇ ’ਤੇ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦੌਰਾਨ ਕਾਂਗਰਸੀਆਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿਚ ਧਸਦੀ ਜਾ ਰਹੀ ਹੈ।
ਡ
ਡੇਰਾਬੱਸੀ ਵਿਖੇ ਕਾਂਗਰਸੀ ਆਗੂ ਗੁਰਤੇਜ ਸਿੰਘ ਬੈਨੀਪਾਲ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਰਣਬੀਰ ਸਿੰਘ ਪੜ੍ਹੀ
22-10-2026
ਡੇਰਾਬੱਸੀ, 21 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਅੱਜ ਡੇਰਾਬੱਸੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੜਕਾਂ ’ਤੇ ਉਤਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਪੰਜਾਬ ਕਾਂਗਰਸ ਹਾਈਕਮਾਂਡ ਦੇ ਸੱਦੇ ’ਤੇ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦੌਰਾਨ ਕਾਂਗਰਸੀਆਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿਚ ਧਸਦੀ ਜਾ ਰਹੀ ਹੈ। ਹਲਕਾ ਡੇਰਾਬੱਸੀ ਦੇ ਕਾਂਗਰਸੀ ਆਗੂ ਗੁਰਤੇਜ ਸਿੰਘ ਬੈਨੀਪਾਲ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰੈਡੀ ਬੈਨੀਪਾਲ ਦੀ ਅਗਵਾਈ ਹੇਠ ਇਹ ਰੈਲੀ ਰਾਮਤਲਾਈ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਮੁੱਖ ਬਾਜ਼ਾਰ ਅਤੇ ਤਹਿਸੀਲ ਰੋਡ ਤੋਂ ਹੁੰਦੀ ਹੋਈ ਰਾਮ ਲੀਲ੍ਹਾ ਗਰਾਊਂਡ ਵਿਖੇ ਸਮਾਪਤ ਹੋਈ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰਤੇਜ ਸਿੰਘ ਬੈਨੀਪਾਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਕਥਿਤ ਸ਼ਹਿ ਹੇਠ ਨਸ਼ਿਆਂ ਦਾ ਕਾਰੋਬਾਰ ਬੇਖ਼ੌਫ਼ ਚੱਲ ਰਿਹਾ ਹੈ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਕਥਿਤ ਤੌਰ ’ਤੇ ਗੋਲੀਆਂ ਅਤੇ ਪੁਲਿਸ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਵੀ ਜਵਾਬਦੇਹ- ਬੈਨੀਪਾਲ ਗੁਰਤੇਜ ਸਿੰਘ ਬੈਨੀਪਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲਈ ਸਿਰਫ਼ ਸੂਬਾ ਸਰਕਾਰ ਨੂੰ ਹੀ ਨਹੀਂ, ਸਗੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੰਬੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿਚ ਕੇਂਦਰ ਸਰਕਾਰ ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਸਾਬਕਾ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ ਬੈਨੀਪਾਲ ਸਮੇਤ ਕਾਂਗਰਸੀ ਆਗੂਆਂ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ, ਨਸ਼ਿਆਂ ਦੀ ਸਪਲਾਈ ਲੜੀ ਤੋੜਨ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੀ ਮੰਗ ਕੀਤੀ।