22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਦੇਸ਼ ਭਰ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਐੱਸ. ਏ.

Ad Position 21
No active advertisement
ਅਜੀਤ ਡੈਸਕ 22-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਕਪਿਲ ਵਧਵਾ)-ਦੇਸ਼ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਬਹਾਲੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਜਵਾਨਾਂ ਦੀ ਯਾਦ ਵਿਚ ਮੁਹਾਲੀ ਪੁਲਿਸ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਨਾਲ ਹੀ ਜ਼ਿਲ੍ਹੇ ਦੇ 35 ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਐਸ. ਪੀ. (ਐੱਚ) ਨਵਰੀਤ ਸਿੰਘ ਵਿਰਕ ਨੇ ਪਿਛਲੇ ਇਕ ਸਾਲ ਦੌਰਾਨ ਦੇਸ਼ ਭਰ ਵਿਚ ਸ਼ਹੀਦ ਹੋਏ 154 ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂਅ ਪੜ੍ਹੇ, ਉਪਰੰਤ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਅਤੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ, ਫਰਜ਼ ਪ੍ਰਤੀ ਸਮਰਪਣ ਅਤੇ ਦੇਸ਼ ਸੇਵਾ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗਜ਼ ਵਿਖੇ ਗਸ਼ਤ ਕਰ ਰਹੀ ਸੀ. ਆਰ. ਪੀ. ਐੱਫ. ਦੀ ਟੁਕੜੀ ਦੇ ਜਵਾਨ ਚੀਨੀ ਸੈਨਿਕਾਂ ਦੇ ਹਮਲੇ ਵਿਚ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਯਾਦ ਵਿਚ ਹਰ ਸਾਲ ਇਹ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਰਵਨੀਤ ਸਿੰਘ ਚੀਫ਼ ਜੁਡੀਸ਼ਲ ਮੈਜਿਸਟ੍ਰੇਟ, ਰੁਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ), ਐਸ. ਪੀ. ਦਿਲਪ੍ਰੀਤ ਸਿੰਘ, ਰਮਨਦੀਪ ਸਿੰਘ, ਦੀਪਿਕਾ ਸਿੰਘ, ਆਕਾਸ਼ਦੀਪ ਸਿੰਘ ਔਲਖ ਅਤੇ ਜਸਪਿੰਦਰ ਸਿੰਘ ਗਿੱਲ, ਡੀ. ਐਸ. ਪੀ. ਹਰਸਿਮਰਨ ਸਿੰਘ ਬੱਲ, ਗੁਰਚਰਨ ਸਿੰਘ ਵੜੈਚ, ਹਰਕੀਰਤ ਸਿੰਘ, ਅਮਰਦੀਪ ਸਿੰਘ, ਅਜੀਤਪਾਲ ਸਿੰਘ ਅਤੇ ਵਰਿੰਦਰ ਸਿੰਘ ਖੋਸਾ, ਸਾਬਕਾ ਐਸ. ਪੀ. ਜਗਜੀਤ ਸਿੰਘ ਜੱਲ੍ਹਾ, ਸਰਬਜੀਤ ਸਿੰਘ ਪੰਧੇਰ ਅਤੇ ਹਰਕਿਸ਼ਨ ਸਿੰਘ ਕਾਹਲੋਂ, ਵੱਖ-ਵੱਖ ਥਾਣਿਆਂ ਦੇ ਮੁਖੀ, ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੀ ’ਚ ਖੇਡ ਰਹੇ ਨਾਬਾਲਗ ਲੜਕੇ ਨਾਲ ਕੁਕਰਮ : ਮੁਲਜ਼ਮ ਗ਼੍ਰਿਫਤਾਰ ਅਗਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਮੁੰਡੀ ਖਰੜ ਦਾ ਦੌਰਾ
Ad Position 24