24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਅਰਨਦੀਪ ਨੂੰ ਭੇਜਿਆ ਜੇਲ੍ਹ, ਬੰਟੀ ਦਾ ਮੁੜ ਲਿਆ ਰਿਮਾਂਡ

ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-19 ਥਾਣਾ ਖੇਤਰ ਵਿਚ ਇਕ ਬਿਲਡਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਅਰਨਦੀਪ ਸਿੰਘ ਅਤੇ ਬੰਟੀ ਅਟਵਾਲ ਉਰਫ਼ ਸਨੀ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-19 ਥਾਣਾ ਖੇਤਰ ਵਿਚ ਇਕ ਬਿਲਡਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਅਰਨਦੀਪ ਸਿੰਘ ਅਤੇ ਬੰਟੀ ਅਟਵਾਲ ਉਰਫ਼ ਸਨੀ ਵਜੋਂ ਹੋਈ ਹੈ। ਅਰਨਦੀਪ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ, ਜਦਕਿ ਦੂਜੇ ਮੁਲਜ਼ਮ ਬੰਟੀ ਅਟਵਾਲ ਉਰਫ਼ ਸਨੀ ਦਾ ਅੱਜ ਪੁਲਿਸ ਰਿਮਾਂਡ ਸਮਾਪਤ ਹੋਇਆ ਹੈ। ਇਹ ਜਾਣਕਾਰੀ ਐੱਸ.ਡੀ.ਪੀ.ਓ. ਈਸਟ ਪੀ. ਅਭਿਨੰਦਨ ਨੇ ਸ਼ੁੱਕਰਵਾਰ ਸ਼ਾਮ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ 19 ਅਕਤੂਬਰ ਨੂੰ ਸੈਕਟਰ-18 ਦੇ ਹਾਕੀ ਸਟੇਡੀਅਮ ਨੇੜੇ ਕੱਚੀ ਪਾਰਕਿੰਗ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਥਾਣਾ ਸੈਕਟਰ 19 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਦੋਵੇਂ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੌਧਰੀਵਾਲਾ, ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਹਨ। ਜਾਂਚ ਦੌਰਾਨ ਬੰਟੀ ਦੇ ਇਸ਼ਾਰੇ ’ਤੇ ਇਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਰਿਮਾਂਡ ਦੌਰਾਨ ਤਰਨ ਤਾਰਨ ਤੋਂ ਧਮਕੀ ਦੇਣ ਲਈ ਵਰਤਿਆ ਗਿਆ ਫ਼ਰਜ਼ੀ ਤਰੀਕੇ ਨਾਲ ਹਾਸਲ ਸਿਮ ਕਾਰਡ ਅਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਅਰਨਦੀਪ ਸਿੰਘ ਕਥਿਤ ਤੌਰ ’ਤੇ ਦੂਜਿਆਂ ਦੇ ਪਛਾਣ ਪੱਤਰਾਂ ਦੀ ਵਰਤੋਂ ਕਰਕੇ ਸਿਮ ਕਾਰਡ ਤਿਆਰ ਕਰਵਾਉਂਦਾ ਅਤੇ ਆਪਣੇ ਸਾਥੀਆਂ ਨੂੰ ਮੁਹੱਈਆ ਕਰਵਾਉਂਦਾ ਸੀ। ਦੂਜੇ ਪਾਸੇ, ਬੰਟੀ ਦੇ ਗੈਂਗਸਟਰਾਂ ਨਾਲ ਸੰਪਰਕ ਹੋਣ ਦੀ ਗੱਲ ਵੀ ਜਾਂਚ ਦੌਰਾਨ ਸਾਹਮਣੇ ਆਈ ਹੈ। ਪੁਲਿਸ ਅਨੁਸਾਰ ਬਿਲਡਰ ਨੂੰ ਫ਼ੋਨ ਕਰਕੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫ਼ੋਨ ਦਾ ਜਵਾਬ ਨਾ ਮਿਲਣ ’ਤੇ ਕਥਿਤ ਤੌਰ ’ਤੇ ਧਮਕੀ ਭਰਿਆ ਰਿਕਾਰਡ ਕੀਤਾ ਸੁਨੇਹਾ ਵੀ ਭੇਜਿਆ ਗਿਆ। ਜਾਂਚ ਦੌਰਾਨ ਬਿਲਡਰ ’ਤੇ ਗੋਲੀਬਾਰੀ ਕਰਨ ਦੀ ਕਥਿਤ ਸਾਜ਼ਿਸ਼ ਅਤੇ ਹਥਿਆਰ ਮੁਹੱਈਆ ਕਰਵਾਏ ਜਾਣ ਸਬੰਧੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਬੰਟੀ ਦਾ ਹੋਰ ਸਾਥੀਆਂ ਦੀ ਭੂਮਿਕਾ ਦਾ ਪਤਾ ਲਗਾਉਣ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਾਜ਼ਿਸ਼ ਦੀਆਂ ਕੜੀਆਂ ਜੋੜਨ ਲਈ ਹੋਰ ਪੁੱਛਗਿੱਛ ਕਰਨੀ ਬਾਕੀ ਹੈ। ਇਸੇ ਕਾਰਨ ਉਸ ਦਾ ਮੁੜ ਪੁਲਿਸ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਐੱਸ.ਡੀ.ਪੀ.ਓ ਈਸਟ ਦੇ ਇਲਾਕੇ ਵਿਚ ਕੈਮਿਸਟਾਂ ਤੇ ਵਪਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਆਈਆਂ ਸਨ, ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਐੱਸ.ਡੀ.ਪੀ.ਓ. ਈਸਟ ਪੀ. ਅਭਿਨੰਦਨ ਅਤੇ ਥਾਣਿਆਂ ਦੀ ਪੁਲਿਸ ਵਲੋਂ ਕੀਤਾ ਗਿਆ। ਤਾਜ਼ਾ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਪੂ - ਧਾਮ ਵਿਖੇ ਔਰਤ ਦੀ ਸ਼ੱਕੀ ਹਾਲਤ ’ ਚ ਮੌਤ ਫਾਹੇ ਨਾਲ ਲਟਕਦੀ ਮਿਲੀ ਲਾਸ਼ ਅਗਲੀ ਖ਼ਬਰ ਹਰਿਆਣਾ ਵਿਚ ਔਰਤਾਂ ਨੂੰ 2,100 ਰੁਪਏ ਦੀ ਮਹੀਨਾ ਸਹਾਇਤਾ ਦਿੱਤੀ ਜਾ ਰਹੀ ਹੈ-ਨਾਇਬ ਸਿੰਘ ਸੈਣੀ ਨੌਜਵਾਨਾਂ ਨੂੰ ਨਸ਼ਿਆਂ ਤੋ...
Ad Position 24