24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਚੰਡੀਗੜ੍ਹ ਭਾਜਪਾ ਨੂੰ ਵੱਡਾ ਝਟਕਾ , ਸੈਂਕੜੇ ਨੌਜਵਾਨਾਂ ਸਮੇਤ ਪੁਨੀਤ ਕਪੂਰ ਬਾਵਾ ਨੇ ਫੜਿਆ ਕਾਂਗਰਸ ਦਾ ਹੱਥ

ਚੰਡੀਗੜ੍ਹ, 23 ਅਕਤੂਬਰ (ਮਾਰਕੰਡਾ) - ਚੰਡੀਗੜ੍ਹ ਵਿਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਦਿੰਦੇ ਹੋਏ ਸੈਕਟਰ-22 ਦੇ ਵਸਨੀਕ ਅਤੇ ਸ਼ਾਸਤਰੀ ਮਾਰਕੀਟ ਦੇ ਚੁਣੇ ਹੋਏ ਜਨਰਲ ਸਕੱਤਰ ਪੁਨੀਤ ਕਪੂਰ ਬਾਵਾ ਨੂੰ ਆਪਣੇ ਸੈਂਕੜੇ ਸਮਰਥਕਾਂ ਸਮੇਤ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ. ਐੱਸ.

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਮਾਰਕੰਡਾ) - ਚੰਡੀਗੜ੍ਹ ਵਿਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਦਿੰਦੇ ਹੋਏ ਸੈਕਟਰ-22 ਦੇ ਵਸਨੀਕ ਅਤੇ ਸ਼ਾਸਤਰੀ ਮਾਰਕੀਟ ਦੇ ਚੁਣੇ ਹੋਏ ਜਨਰਲ ਸਕੱਤਰ ਪੁਨੀਤ ਕਪੂਰ ਬਾਵਾ ਨੂੰ ਆਪਣੇ ਸੈਂਕੜੇ ਸਮਰਥਕਾਂ ਸਮੇਤ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ.ਐੱਸ. ਲੱਕੀ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਪੁਨੀਤ ਕਪੂਰ ਬਾਵਾ ਦੀ ਨੌਜਵਾਨਾਂ ਵਿਚ ਮਜ਼ਬੂਤ ਪਕੜ ਮੰਨੀ ਜਾਂਦੀ ਹੈ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣਾ ਸ਼ਹਿਰ ਦੇ ਬਦਲਦੇ ਸਿਆਸੀ ਮਾਹੌਲ ਅਤੇ ਕਾਂਗਰਸ ਪ੍ਰਤੀ ਵਧਦੇ ਸਮਰਥਨ ਦਾ ਸੰਕੇਤ ਹੈ। ਰਾਜੀਵ ਗਾਂਧੀ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਤੋਂ ਨਿਰਾਸ਼ ਨੌਜਵਾਨ ਹੁਣ ਕਾਂਗਰਸ ਵਿਚ ਆਪਣਾ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਦੀ ਉਮੀਦ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਜਿਸ ਦਲੇਰੀ ਅਤੇ ਮਜ਼ਬੂਤੀ ਨਾਲ ਨੌਜਵਾਨਾਂ, ਵਿਦਿਆਰਥੀਆਂ, ਬੇਰੁਜ਼ਗਾਰੀ ਅਤੇ ਆਮ ਲੋਕਾਂ ਨਾਲ ਜੁੜੇ ਮੁੱਦੇ ਉਠਾ ਰਹੇ ਹਨ। ਉਸ ਨਾਲ ਨੌਜਵਾਨਾਂ ਦਾ ਕਾਂਗਰਸ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਅੱਛੇ ਲਾਲ ਗੌੜ, ਜ਼ਿਲ੍ਹਾ ਪ੍ਰਧਾਨ ਰਾਜਦੀਪ ਸਿੱਧੂ, ਸੁਰਜੀਤ ਸਿੰਘ ਢਿੱਲੋਂ, ਜਸਬੀਰ ਬੰਟੀ, ਸ਼ਾਸਤਰੀ ਮਾਰਕੀਟ ਦੇ ਪ੍ਰਧਾਨ ਮੁਕੇਸ਼ ਕੁਮਾਰ, ਕੌਂਸਲਰ ਦਮਨ ਬਾਦਲ, ਰਿਤੂ ਛਾਬੜਾ, ਵਿਕਰਮ ਚੋਪੜਾ ਸਮੇਤ ਕਾਂਗਰਸ ਦੇ ਕਈ ਹੋਰ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਵਾਈ ਅੱਡੇ ’ਤੇ ਹੋਏ ਚਲਾਨ ਦੀ ਸਲਿੱਪ ਜਨਤਕ ਕਰਨ ਮੁੱਖ ਮੰਤਰੀ - ਅਨਿਲ ਸਰੀਨ ਅਗਲੀ ਖ਼ਬਰ ਬਾਪੂ - ਧਾਮ ਵਿਖੇ ਔਰਤ ਦੀ ਸ਼ੱਕੀ ਹਾਲਤ ’ ਚ ਮੌਤ ਫਾਹੇ ਨਾਲ ਲਟਕਦੀ ਮਿਲੀ ਲਾਸ਼
Ad Position 24