24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਦੇ ਰਾਜਪਾਲ ਨੇ ਜੀ.ਐੱਮ.ਸੀ.ਐੱਚ-32 ’ਚ ਲੰਗਰ ਸੇਵਾਵਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ, 23 ਅਕਤੂਬਰ (ਮਾਰਕੰਡਾ)- ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿਖੇ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੰਗਠਨ ਹੁਸ਼ਿਆਰਪੁਰ ਵਲੋਂ ਚਲਾਏ ਲੰਗਰ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤੀ। ਉਨ੍ਹਾਂ ਨੇ ਹਸਪਤਾਲ ਵਿਖੇ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਮਾਰਕੰਡਾ)- ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿਖੇ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੰਗਠਨ ਹੁਸ਼ਿਆਰਪੁਰ ਵਲੋਂ ਚਲਾਏ ਲੰਗਰ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤੀ। ਉਨ੍ਹਾਂ ਨੇ ਹਸਪਤਾਲ ਵਿਖੇ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ। ਪ੍ਰਸ਼ਾਸਕ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਲੰਗਰ ਵਰਤਾਇਆ ਅਤੇ ਉਨ੍ਹਾਂ ਦੇ ਨਾਲ ਬੈਠ ਕੇ ਲੰਗਰ ਛਕਿਆ। ਜਿਨ੍ਹਾਂ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਹਸਪਤਾਲ ਦੇ ਡਾਇਰਕੈਟਰ ਅਤੇ ਪ੍ਰਿੰਸੀਪਲ ਡਾ.ਰਵਨੀਤ ਕੌਰ ਹਾਜ਼ਰ ਸਨ। ਪ੍ਰਸ਼ਾਸਕ ਨੇ ਕਿਹਾ ਕਿ ਇਹ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ ਅਤੇ ‘ਸਰਬੱਤ ਦਾ ਭਲਾ’ ਦੇ ਸੰਦੇਸ਼ ਨੂੰ ਅੱਗੇ ਵਧਾਉਂਦੀ ਹੈ। ਉਨ੍ਹਾਂ ਨੇ ਪੰਜਾਬ ਦੇ ਵਿਭਿੰਨ ਹਸਪਤਾਲਾਂ ਵਿਚ ਇਸੇ ਤਰ੍ਹਾਂ ਦੀਆਂ ਲੰਗਰ ਸੇਵਾਵਾਂ ਚਲਾਉਣ ਲਈ ‘ਧੰਨ ਗੁਰੂ ਰਾਮਦਾਸ ਲੰਗਰ ਸੇਵਾ’ ਦੇ ਯਤਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੇਵਾ ਨਾਲ ਹਸਪਤਾਲ ਵਿਚ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਉਨ੍ਹਾਂ ਦੀ ਦੇਖਭਾਲ਼ ਕਰਨ ਵਾਲਿਆਂ ਨੂੰ ਕਾਫੀ ਮਦਦ ਮਿਲੇਗੀ। ਇਸ ਅਵਸਰ ’ਤੇ ਪੰਜਾਬ ਸਟੇਟ ਰੈੱਡ ਕਰਾਸ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ‘ਧੰਨ ਗੁਰੂ ਰਾਮਦਾਸ ਲੰਗਰ ਸੇਵਾ ਅਸਥਾਨ ’ ਦੇ ਸ. ਮਨਜੀਤ ਸਿੰਘ, ਗੁਰਲਿਆਕਤ ਬਰਾੜ ਆਦਿ ਨੇ ਦੱਸਿਆ ਕਿ ਇਸ ਲੰਗਰ ਸੇਵਾ ਵਿਚ ਮਰੀਜ਼ਾਂ, ਉਨ੍ਹਾਂ ਦੇ ਨਾਲ ਆਏ ਪਰਿਵਾਰਿਕ ਮੈਂਬਰਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ ਮੁਫ਼ਤ ਭੋਜਨ ਉਪਲਬਧ ਕਰਵਾਇਆ ਜਾਵੇਗਾ। ਜਿਨ੍ਹਾਂ ਨਾਲ ਜੁਆਇੰਟ ਡਾਇਰੈਕਟਰ (ਪ੍ਰਸ਼ਾਸਨ), ਮੈਡੀਕਲ ਸੁਪਰਡੈਂਟ, ਫੈਕਲਟੀ ਮੈਂਬਰ, ਹਸਪਤਾਲ ਦਾ ਸਟਾਫ਼ ਅਤੇ ਮਰੀਜ਼ਾਂ ਦੇ ਨਾਲ ਆਏ ਲੋਕਾਂ ਸਹਿਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਦੀ ਨੇ ਸਨੇਟਾ ਤੇ ਭਾਗੋਮਾਜਰਾ ਦੀਆਂ ਮੰਡੀਆਂ ’ਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ-ਮੁੰਧੋਂ/ਸ਼ਾਂਟੂ
Ad Position 24