24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬੇਦੀ ਨੇ ਸਨੇਟਾ ਤੇ ਭਾਗੋਮਾਜਰਾ ਦੀਆਂ ਮੰਡੀਆਂ ’ਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਐੱਸ. ਏ.

Ad Position 21
No active advertisement
ਪਿੰਡ ਸਨੇਟਾ ਦੀ ਮੰਡੀ ਦੇ ਦੌਰੇ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ। ਅਜੀਤ ਤਸਵੀਰ 24-10-2026
ਐੱਸ. ਏ. ਐੱਸ. ਨਗਰ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਪਿੰਡ ਸਨੇਟਾ ਅਤੇ ਭਾਗੋਮਾਜਰਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮੰਡੀਆਂ ‘ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰੇ ਮੌਕੇ ਸਾਹਮਣੇ ਆਇਆ ਕਿ ਸਨੇਟਾ ਮੰਡੀ ‘ਚ ਪਿਛਲੇ ਸਾਲ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਜਗ੍ਹਾ ਦੀ ਭਾਰੀ ਘਾਟ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਅਤੇ ਉਸ ਦੀ ਸਾਂਭ-ਸੰਭਾਲ ‘ਚ ਦਿੱਕਤਾਂ ਆ ਰਹੀਆਂ ਹਨ। ਇਸ ਮੌਕੇ ਬੇਦੀ ਨੇ ਕਿਹਾ ਕਿ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਚਾਹੀਦਾ ਹੈ ਕਿ ਨਵੀਂ ਫ਼ਸਲ ਮੰਡੀਆਂ ‘ਚ ਪਹੁੰਚਣ ਤੋਂ ਪਹਿਲਾਂ ਪਿਛਲੇ ਸਾਲ ਦੀ ਬਕਾਇਆ ਪਈ ਫ਼ਸਲ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਲਿਫ਼ਟਿੰਗ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਫ਼ਸਲ ਦੇ ਢੇਰ ਲੱਗ ਜਾਂਦੇ ਹਨ ਅਤੇ ਕਿਸਾਨਾਂ ਨੂੰ ਬੇਲੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੌਸਮ ਖ਼ਰਾਬ ਹੋ ਜਾਵੇ ਤਾਂ ਕਿਸਾਨਾਂ ਲਈ ਮੰਡੀ ‘ਚ ਪਈ ਫ਼ਸਲ ਨੂੰ ਸੰਭਾਲਣਾ ਹੋਰ ਵੀ ਔਖਾ ਹੋ ਜਾਂਦਾ ਹੈ। ਇਸੇ ਦੌਰਾਨ ਬੇਦੀ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਲੋੜੀਂਦੀਆਂ ਸਹੂਲਤਾਂ ਦੀ ਘਾਟ ਅਤੇ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਨਾ ਹੋਣਾ ਕਿਸਾਨਾਂ ਲਈ ਵੱਡੀ ਸਮੱਸਿਆ ਬਣ ਸਕਦਾ ਹੈ, ਲਿਹਾਜ਼ਾ ਸੰਬੰਧਿਤ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਮੇਂ ਸਿਰ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹਨ, ਲਿਹਾਜ਼ਾ ਉਨ੍ਹਾਂ ਨੂੰ ਫ਼ਸਲਾਂ ਵੇਚਣ ਮੌਕੇ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ। ਇਸ ਮੌਕੇ ਰਾਮ ਆਸਰਾ ਸਨੇਟਾ, ਗੁਰਮੀਤ ਸਿੰਘ ਸਿਆਣ, ਗੁਰਪ੍ਰੀਤ ਸਿੰਘ, ਅਜਾਇਬ ਸਿੰਘ ਬਾਕਰਪੁਰ, ਮੋਹਨ ਲਾਲ ਸੋਹਾਣਾ ਤੇ ਲਖਵਿੰਦਰ ਸਿੰਘ ਸਮੇਤ ਪਿੰਡਾਂ ਦੇ ਕਿਸਾਨ ਅਤੇ ਆੜ੍ਹਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਨੇਹਾ ਬੋਰਾ ਦੀ ਪਟੀਸ਼ਨ ਖਾਰਜ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਜੀ.ਐੱਮ.ਸੀ.ਐੱਚ-32 ’ਚ ਲੰਗਰ ਸੇਵਾਵਾਂ ਦਾ ਕੀਤਾ ਉਦਘਾਟਨ
Ad Position 24