26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਨਾਲ 3.97 ਲੱਖ ਰੁਪਏ ਦੀ ਠੱਗੀ ਮਾਰੀ

ਚੰਡੀਗੜ੍ਹ, 24 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਸਾਈਬਰ ਠੱਗੀ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਦੋ ਸ਼ਿਕਾਇਤਕਰਤਾਵਾਂ ਨਾਲ ਕੁੱਲ 3. 97 ਲੱਖ ਰੁਪਏ ਦੀ ਧੋਖਾਧੜੀ ਕੀਤੇ ਜਾਣ ਦਾ ਦੋਸ਼ ਹੈ।

Ad Position 21
No active advertisement
ਅਜੀਤ ਡੈਸਕ 25-10-2026
ਚੰਡੀਗੜ੍ਹ, 24 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਸਾਈਬਰ ਠੱਗੀ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਦੋ ਸ਼ਿਕਾਇਤਕਰਤਾਵਾਂ ਨਾਲ ਕੁੱਲ 3.97 ਲੱਖ ਰੁਪਏ ਦੀ ਧੋਖਾਧੜੀ ਕੀਤੇ ਜਾਣ ਦਾ ਦੋਸ਼ ਹੈ। ਦੋਵਾਂ ਮਾਮਲਿਆਂ ਵਿਚ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੈਕਟਰ-34ਸੀ, ਚੰਡੀਗੜ੍ਹ ਵਾਸੀ ਅਰਜੁਨ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੇਸਬੁੱਕ ਰਾਹੀਂ ਜਾਅਲੀ ਲਿੰਕ ਭੇਜ ਕੇ ਕਥਿਤ ਤੌਰ ’ਤੇ 97 ਹਜ਼ਾਰ ਰੁਪਏ ਦੀ ਠੱਗੀ ਮਾਰੀ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 318(4), 319(2), 336(3), 338, 340(2) ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਹੈ। ਇਕ ਹੋਰ ਮਾਮਲੇ ਵਿਚ ਸੈਕਟਰ-51 ਸਥਿਤ ਪੁਲਿਸ ਸੁਸਾਇਟੀ ਕੰਪਲੈਕਸ ਦੇ ਵਸਨੀਕ ਸਤੀਸ਼ ਨੇ ਸ਼ਿਕਾਇਤ ਦਿੱਤੀ ਕਿ ਇਕ ਅਣਪਛਾਤੇ ਵਿਅਕਤੀ ਨੇ ਉਸ ਨਾਲ 3 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਵਿਚ ਠੱਗੀ ਕਰਨ ਦੇ ਤਰੀਕੇ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਨੇ ਇਸ ਸ਼ਿਕਾਇਤ ’ਤੇ ਵੀ ਉਕਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਦੋਵਾਂ ਮਾਮਲਿਆਂ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰ ਸਿੰਘ ਬੰਗੜ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
Ad Position 24