25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਏਪੁਰ ਰਾਣੀ ਵਿਖੇ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ

ਪੰਚਕੂਲਾ, 24 ਅਕਤੂਬਰ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਖੇਤਰ ‘ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਪੰਚਕੂਲਾ, 24 ਅਕਤੂਬਰ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਖੇਤਰ ‘ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਦੀਆਂ ਲੱਤਾਂ ‘ਚ ਗੋਲੀਆਂ ਮਾਰੀਆਂ, ਜਦਕਿ ਕਰਾਸ ਫਾਇਰਿੰਗ ਦੌਰਾਨ ਪੁਲਿਸ ਦਾ ਇਕ ਜਵਾਨ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਿਛਲੇ 10-12 ਦਿਨਾਂ ਦੌਰਾਨ ਰਾਏਪੁਰ ਰਾਣੀ ਅਤੇ ਚੰਡੀਮੰਦਰ ਥਾਣੇ ਅਧੀਨ ਪੈਂਦੇ ਖੇਤਰਾਂ ‘ਚ ਵਾਪਰੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਉਕਤ ਤਿੰਨੋਂ ਮੁਲਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਗੈਂਗਸਟਰਾਂ ਨਾਲ ਸੰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪ੍ਰਦੀਪ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਬੀਬੀ ਜੁਗਿੰਦਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਹਿਲਾ ਵਿੰਗ ਦੀ ਖਰੜ ਸ਼ਹਿਰੀ ਦੀ ਪ੍ਰਧਾਨ ਥਾਪਿਆ
Ad Position 24