24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ

ਐੱਸ. ਏ.

Ad Position 21
No active advertisement
ਅਜੀਤ ਡੈਸਕ 25-10-2026
ਐੱਸ. ਏ. ਐੱਸ. ਨਗਰ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਸਹਾਇਕ ਡਾਇਰੈਕਟਰ ਪੰਜਾਬੀ ਸੈੱਲ ਚੰਡੀਗੜ੍ਹ ਵਲੋਂ ਚੰਡੀਗੜ੍ਹ ਵਿਚਲੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਮੁਹਾਲੀ ਦੇ ਸਹਿਯੋਗ ਨਾਲ ਕਾਲਜ ਦੇ ਸਟੂਡੈਂਟ ਸੈਂਟਰ ਵਿਖੇ ਕਰਵਾਏ ਗਏ। ਸਹਾਇਕ ਡਾਇਰੈਕਟਰ ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਅਤੇ ਕਲਾਤਮਕ ਰੁਚੀਆਂ ਨੂੰ ਪ੍ਰਫੁੱਲਿਤ ਕਰਨਾ ਸੀ। ਇਸ ਮੌਕੇ ਖੋਜ ਅਫ਼ਸਰ ਜਗਦੀਪ ਜੋਤ ਨੇ ਮੰਚ ਸੰਚਾਲਨ ਕਰਦਿਆਂ ਮੁਕਾਬਲਿਆਂ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਜੱਜ ਸਾਹਿਬਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਖੋਜ ਅਫ਼ਸਰ ਡਾ. ਜਗਰੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਦੇ ਵੱਖ-ਵੱਖ ਨਿਯਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਵਰਨਜੀਤ ਸਵੀ ਦੀ ਲਿਖੀ ਕਵਿਤਾ ਸੁਣਾ ਕੇ ਆਪਣੀ ਮਾਤ ਭਾਸ਼ਾ ਨਾਲ ਜੁਡੇ ਰਹਿਣ ਦੀ ਤਾਕੀਦ ਕੀਤੀ। ਮੁਕਾਬਲਿਆਂ ‘ਚ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੂਹ ਜੱਜਾਂ ਅਤੇ ਖੋਜ ਅਫ਼ਸਰ ਡਾ. ਜਗਰੀਤ ਕੌਰ ਸੰਧੂ ਅਤੇ ਜਗਦੀਪ ਜੋਤ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜਾਂ ਦੀ ਭੂਮਿਕਾ ਡਾ. ਮਮਤਾ ਕਾਲੜਾ, ਡਾ. ਛੀਨੂੰ ਵਾਲੀਆ ਤੇ ਡਾ. ਅਲਕਾ ਵਲੋਂ ਅਦਾ ਕੀਤੀ ਗਈ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਬਲਦੇਵ ਸਿੰਘ ਇੰਸਟਰੱਕਟਰ, ਗੁਰਵਿੰਦਰ ਸਿੰਘ ਜੂਨੀਅਰ ਸਹਾਇਕ ਅਤੇ ਸਟੈਨੋਗ੍ਰਾਫੀ ਦੇ ਵਿਦਿਆਰਥੀਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਮੁਹਾਲੀ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਕਾਲੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ
Ad Position 24