ਐੱਸ. ਏ. ਐੱਸ. ਨਗਰ, 25 ਅਕਤੂਬਰ- (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਫੇਜ਼-8, ਮੁਹਾਲੀ ਤੋਂ ਸ਼ੁਰੂ ਹੋ ਕੇ ਫੇਜ਼-7 ਤੱਕ ਸਵ. ਪਰਵਿੰਦਰ ਸਿੰਘ ਝੋਟਾ, ਸਵ. ਗੁਲਜ਼ਾਰ ਸਿੰਘ ਅਤੇ ਨਸ਼ਿਆਂ ਕਾਰਨ ਵਿੱਛੜੀਆਂ ਹੋਰ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਵਿਸ਼ਾਲ ਕੈਂਡਲ ਰੋਸ ਮਾਰਚ ਕੱਢਿਆ ਗਿਆ ਅਤੇ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਹਿਰ ਲਗਾਤਾਰ ਪਰਿਵਾਰਾਂ ਨੂੰ ਉਜਾੜ ਰਿਹਾ ਹੈ, ਪਰ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਜ਼ਮੀਨੀ ਹਕੀਕਤ ਦੇ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ, ਸਿਆਸੀ ਪਾਰਟੀ ਜਾਂ ਸੰਸਥਾ ਦੀ ਲੜਾਈ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਾਂਝੀ ਲੜਾਈ ਹੈ। ਇਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਐਮ. ਸੀ. ਅਨੁਰਾਧਾ ਆਨੰਦ, ਕਮਲਪ੍ਰੀਤ ਸਿੰਘ ਬੰਨੀ, ਰੁਪਿੰਦਰ ਰੀਨਾ, ਦੇਵਿੰਦਰ ਕੌਰ ਵਾਲੀਆ, ਪ੍ਰਦੀਪ ਟਾਂਗਰੀ, ਹੈਪੀ ਮਲਿਕ, ਜਸਪ੍ਰੀਤ ਗਿੱਲ, ਗੁਰਦੀਪ ਸਿੰਘ ਢਿੱਲੋਂ, ਮਨਜੀਤ ਸਿੰਘ ਗਿੱਲ ਅਤੇ ਸ਼ੰਮੀ ਜਗਤਪੁਰਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।