ਭਾਂਖਰਪੁਰ ਫਲਾਈਓਵਰ ਦੇ ਨਿਰਮਾਣ ’ ਚ ਦੇਰੀ ਲਈ ਕੇਂਦਰੀ ਮੰਤਰੀ ਗਡਕਰੀ ਨੂੰ ਨੋਟਿਸ ਲੈਣ ਦੀ ਅਪੀਲ ਵਿਧਾਇਕ ਰੰਧਾਵਾ ਵਲੋਂ ਪੱਤਰ ਲਿਖ ਕੇ ਕੰਮ ’ਚ ਤੇਜ਼ੀ ਲਿਆਉਣ ਅਤੇ ਦੇਰੀ ਦੇ ਕਾਰਨਾਂ ਦੀ ਜਾਂਚ ਕਰਵਾਉਣ ਦੀ ਮੰਗ
ਡੇਰਾਬੱਸੀ, 25 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਦਿੱਲੀ-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਭਾਂਖਰਪੁਰ ਜੰਕਸ਼ਨ ਵਿਖੇ ਨਿਰਮਾਣ ਅਧੀਨ ਫਲਾਈਓਵਰ ਦਾ ਕੰਮ ਲਟਕਣ ਕਾਰਨ ਰਾਹਗੀਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮਾਮਲਾ ਹੁਣ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਇਸ ਅਹਿਮ ਪ੍ਰੋਜੈਕਟ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਣ ਅਤੇ ਨਿਰਮਾਣ ਕਾਰਜ ਜਲਦੀ ਮੁਕੰਮਲ ਕਰਵਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਡੇਰਾਬੱਸੀ, 25 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਦਿੱਲੀ-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਭਾਂਖਰਪੁਰ ਜੰਕਸ਼ਨ ਵਿਖੇ ਨਿਰਮਾਣ ਅਧੀਨ ਫਲਾਈਓਵਰ ਦਾ ਕੰਮ ਲਟਕਣ ਕਾਰਨ ਰਾਹਗੀਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮਾਮਲਾ ਹੁਣ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਇਸ ਅਹਿਮ ਪ੍ਰੋਜੈਕਟ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਣ ਅਤੇ ਨਿਰਮਾਣ ਕਾਰਜ ਜਲਦੀ ਮੁਕੰਮਲ ਕਰਵਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਵਿਧਾਇਕ ਰੰਧਾਵਾ ਨੇ ਪੱਤਰ ਵਿਚ ਕਿਹਾ ਕਿ ਭਾਂਖਰਪੁਰ ਜੰਕਸ਼ਨ ਆਵਾਜਾਈ ਪੱਖੋਂ ਬੇਹੱਦ ਮਹੱਤਵਪੂਰਨ ਹੈ, ਜਿਥੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ। ਫਲਾਈਓਵਰ ਦੀ ਉਸਾਰੀ ਲੰਬੇ ਸਮੇਂ ਤੋਂ ਅਧੂਰੀ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਿਰਮਾਣ ਅਧੀਨ ਮਾਰਗ ‘ਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣਾ ਵੀ ਵੱਡੀ ਚੁਣੌਤੀ ਹੈ। ਰੰਧਾਵਾ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ.ਐੱਚ.ਏ.ਆਈ.) ਦੇ ਅਧਿਕਾਰੀਆਂ ਤੋਂ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਅਤੇ ਹੁਣ ਤੱਕ ਹੋਏ ਕੰਮ ਦੀ ਵਿਸਥਾਰਤ ਰਿਪੋਰਟ ਤਲਬ ਕੀਤੀ ਜਾਵੇ। ਇਸ ਦੇ ਨਾਲ ਹੀ ਦੇਰੀ ਦੇ ਕਾਰਨਾਂ ਦੀ ਜਾਂਚ ਕਰਵਾ ਕੇ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਫਲਾਈਓਵਰ ਨੂੰ ਮੁਕੰਮਲ ਕਰਨ ਲਈ ਨਿਸ਼ਚਿਤ ਸਮਾਂ-ਸੀਮਾ ਤੈਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨਾਲ ਜੁੜੇ ਇਸ ਪ੍ਰਾਜੈਕਟ ਵਿਚ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰੀ ਮੰਤਰੀ ਤੁਰੰਤ ਦਖ਼ਲ ਦੇ ਕੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣਗੇ।