26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਾਹਿਬ ਕਾਂਸ਼ੀ ਰਾਮ ਜੀ ਦੀ ਸੋਚ ਨੂੰ ਸਮਰਪਿਤ ਵਿਚਾਰ - ਚਰਚਾ 27 ਨੂੰ - ਅਜੇਪਾਲ ਸਿੰਘ ਬਰਾੜ ‘ਹੁਕਮਰਾਨ ਬਣੋ’ ਵਿਸ਼ੇ ’ਤੇ ਹੋਵੇਗਾ ਮੰਥਨ

ਐਸ. ਏ.

Ad Position 21
No active advertisement
ਅਜੀਤ ਡੈਸਕ 26-10-2026
ਐਸ. ਏ. ਐੱਸ. ਨਗਰ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ ਨਿਰਵਾਣਨ ਦਿਵਸ ਨੂੰ ਸਮਰਪਿਤ ਉਨ੍ਹਾਂ ਦੀ ਰਾਜਨੀਤਿਕ ਦੂਰਦ੍ਰਿਸ਼ਟੀ, ਸਮਾਜਿਕ ਚਿੰਤਨ ਅਤੇ ਵਿਚਾਰਧਾਰਾ ਤੋਂ ਸੇਧ ਲੈਣ ਦੇ ਉਦੇਸ਼ ਨਾਲ 27 ਅਕਤੂਬਰ ਨੂੰ ਸਵੇਰੇ 11 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ-28 ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚਾਰ-ਚਰਚਾ ਦਾ ਮੁੱਖ ਵਿਸ਼ਾ ‘ਹੁਕਮਰਾਨ ਬਣੋ’ ਹੋਵੇਗਾ, ਜੋ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੀ ਉਸ ਵਿਚਾਰਧਾਰਾ ਦਾ ਪ੍ਰਤੀਕ ਹੈ, ਜਿਸ ਅਨੁਸਾਰ ਸਮਾਜ ਦੇ ਵਾਂਝੇ ਅਤੇ ਪੱਛੜੇ ਵਰਗਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਰਾਜਨੀਤਿਕ ਤੌਰ ’ਤੇ ਸਮਰੱਥ ਬਣਨਾ ਚਾਹੀਦਾ ਹੈ। ਉਨ੍ਹਾਂ ਦੀ ਸੋਚ ਨੇ ਸਮਾਜਿਕ ਬਰਾਬਰੀ, ਸਵੈਮਾਣ ਅਤੇ ਰਾਜਨੀਤਿਕ ਭਾਗੀਦਾਰੀ ਦੇ ਮਹੱਤਵ ਨੂੰ ਉਭਾਰਦਿਆਂ ਦੇਸ਼ ਦੇ ਨਾਗਰਿਕਾਂ ਨੂੰ ਆਪਣੇ ਭਵਿੱਖ ਦਾ ਨਿਰਮਾਣ ਖ਼ੁਦ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਬਰਾੜ ਨੇ ਕਿਹਾ ਕਿ ਇਸ ਵਿਚਾਰ-ਚਰਚਾ ਦਾ ਮੰਤਵ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਵਿਚਾਰਾਂ ਨੂੰ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਸਥਿਤੀ ਵਿਚ ਸਮਝਣਾ ਅਤੇ ਉਨ੍ਹਾਂ ਦੀ ਸੋਚ ਦੀ ਰੌਸ਼ਨੀ ਵਿਚ ਪੰਜਾਬ ਦੇ ਭਵਿੱਖ, ਲੋਕਾਂ ਦੇ ਅਧਿਕਾਰਾਂ ਅਤੇ ਸਮਾਜਿਕ ਨਿਆਂ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਉਸਾਰੂ ਵਿਚਾਰ-ਵਟਾਂਦਰਾ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਜੀਵਨ ਅਤੇ ਸੰਘਰਸ਼ ਇਹ ਸੰਦੇਸ਼ ਦਿੰਦਾ ਹੈ ਕਿ ਸਮਾਜਿਕ ਤਬਦੀਲੀ ਲਈ ਸਿਰਫ਼ ਜਾਗਰੂਕਤਾ ਹੀ ਨਹੀਂ, ਸਗੋਂ ਜਥੇਬੰਦਕ ਤਾਕਤ, ਵਿਚਾਰਧਾਰਕ ਸਪੱਸ਼ਟਤਾ ਅਤੇ ਰਾਜਨੀਤਿਕ ਚੇਤਨਾ ਵੀ ਅਤਿ ਜ਼ਰੂਰੀ ਹਨ। ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਮਿਸਲ ਸਤਲੁਜ ਪਾਰਟੀ ਇਸ ਵਿਚਾਰ-ਚਰਚਾ ਰਾਹੀਂ ਲੋਕਾਂ ਨੂੰ ਇਨ੍ਹਾਂ ਸਿਧਾਂਤਾਂ ’ਤੇ ਵਿਚਾਰ ਕਰਨ ਅਤੇ ਸਮਾਜ ਦੇ ਵਡੇਰੇ ਹਿੱਤਾਂ ਲਈ ਸਾਰਥਕ ਭੂਮਿਕਾ ਨਿਭਾਉਣ ਦਾ ਸੱਦਾ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਚੰਡੀਗੜ੍ਹ ਦੇ ਸਾਰੇ 35 ਵਾਰਡਾਂ ’ ਚ ਚੋਣ ਲੜੇਗੀ ਕਾਂਗਰਸ - ਰਜਨੀ ਪਾਟਿਲ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਘਰ-ਘਰ ਪਹੁੰਚ...
Ad Position 24