25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖਿਜ਼ਰਾਬਾਦ ਅਨਾਜ ਮੰਡੀ ਵਿਖੇ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਾਰਨ ਕਿਸਾਨਾਂ ਤੇ ਆੜ੍ਹਤੀਆਂ ’ ਚ ਭਾਰੀ ਰੋਸ ਪੰਜਾਬ ਸਰਕਾਰ ਪ੍ਰਤੀ ਹੋਵੇਗਾ ਸੰਘਰਸ਼ ਸ਼ੁਰੂ ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ

ਮਾਜਰੀ, 25 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਇਤਿਹਾਸਿਕ ਕਸਬਾ ਖਿਜ਼ਰਾਬਾਦ ਦੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਮੰਡੀ ਵਿਖੇ ਝੋਨੇ ਦੀ ਫ਼ਸਲ ਦੀ ਖ਼ਰੀਦ ਸਰਕਾਰ ਵਲੋਂ ਬੰਦ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਖੇਤਰ ਦੇ ਕਿਸਾਨਾਂ ਚ ਆਮ ਆਦਮੀ ਪਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਤੇ ਕਿਸਾਨਾਂ ਨੂੰ ਫ਼ਸਲ ਚੁੱਕਣ ਤੇ ਸਮੇਂ ਦੀ ਸਿਰ ਅਦਾਇਗੀ ਕਰਨ ਦੇ ਵੱਡੇ ਵੱਡੇ ਦਾਅਵੇ ਤਾਂ ਜ਼ਰੂਰ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਹੇਠਲੇ ਪੱਧਰ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਖਿਜ਼ਰਾਬਾਦ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ ਜਿਸ ਕਾਰਨ ਕਿਸਾਨਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਸੰਗਤਪੁਰਾ ਨੇ ਦੱਸਿਆ ਕਿ ਅਜੇ ਸਿਰਫ ਅੱਧੀ ਹੀ ਫ਼ਸਲ ਦੀ ਖਰੀਦ ਹੋਈ ਹੈ ਬਾਕੀ ਕਿਸਾਨਾਂ ਦੀ ਫ਼ਸਲ ਖੇਤਾਂ ਵਿਚ ਅਤੇ ਮੰਡੀ ’ਚ ਪਈ ਹੈ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਖਰੀਦ ਨਾ ਕੀਤੀ ਤਾਂ ਇਸ ਦੇ ਵਿਰੋਧ ਵਿਚ ਕਿਸਾਨ ਆਮ ਆਦਮੀ ਪਾਰਟੀ ਤੇ ਜ਼ਿਲ੍ਹਾ ਅਧਿਕਾਰੀਆਂ ਖ਼ਿਲਾਫ਼ ਸੰਘਰਸ਼ ਕਰਨਗੇ ਜਦੋਂ ਇਸ ਦੇ ਸੰਬੰਧ ਵਿਚ ਮੰਡੀ ਸੁਪਰਵਾਈਜ਼ਰ ਹਰਦੀਪ ਸਿੰਘ ਭੱਟੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਹੀ ਖ਼ਰੀਦ ਤੇ ਰੋਕ ਲਗਾਈ ਗਈ ਹੈ ਕਿਉਂਕਿ ਪਿਛਲੇ ਸਾਲ ਦਾ ਟਾਰਗੇਟ ਸੀ ਉਸ ਤੋਂ ਜਿਆਦਾ ਖ਼ਰੀਦ ਕੀਤੀ ਗਈ ਹੈ ਜਿਸ ਕਾਰਨ ਝੋਨੇ ਦੀ ਫ਼ਸਲ ਤੇ ਖਿਜ਼ਰਾਬਾਦ ਦੀ ਮੰਡੀ ਵਿਖੇ ਰੋਕ ਲਗਾ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਹੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 26-10-2026

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦਾ ਉਦੇਸ਼ ਪੈਸਿਆਂ ਖੁਣੋਂ ਕੋਈ ਵਿਅਕਤੀ ਇਲਾਜ ਤੋਂ ਨਾ ਰਹੇ ਵਾਂਝਾ - ਡਾ . ਆਹਲੂਵਾਲੀਆ ਪਿੰਡ ਨਾਰਾਇਣਗੜ੍ਹ ਝੂੰਗੀਆਂ... ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ’ ਦੇ ਵਲੋਂ ਮਾਜਰੀ ਬਲਾਕ ਵਿਖੇ ਝਾੜੂ ਸਾੜੇ ‘ਆਪ’ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24