27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਸ਼ਾਸਕ ਨੇ ਜੀ . ਐਮ . ਸੀ . ਐਚ -32 ’ ਚ ਲੰਗਰ ਸੇਵਾਵਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ, 26 ਅਕਤੂਬਰ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਅਤੇ ਟਰਾਂਸਪੋਰਟ ਨਗਰ ਸੈਕਟਰ 26 ਦਾ ਦੌਰਾ ਕੀਤਾ। ਜਿੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ’ਤੇ ਟਰੱਕ ਡਰਾਈਵਰਾਂ ਅਤੇ ਸੈਲਾਨੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 27-10-2026
ਚੰਡੀਗੜ੍ਹ, 26 ਅਕਤੂਬਰ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਅਤੇ ਟਰਾਂਸਪੋਰਟ ਨਗਰ ਸੈਕਟਰ 26 ਦਾ ਦੌਰਾ ਕੀਤਾ। ਜਿੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ’ਤੇ ਟਰੱਕ ਡਰਾਈਵਰਾਂ ਅਤੇ ਸੈਲਾਨੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਲਾਕੇ ਦੀ ਬਿਹਤਰ ਸੁਰੱਖਿਆ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਤਾਇਨਾਤੀ ਵਧਾਉਣ ਅਤੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ’ਤੇ ਬੈਰੀਕੇਡਿੰਗ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਟਰਾਂਸਪੋਰਟ ਨਗਰ ਨੇੜੇ ਕੰਮ ਕਰਨ ਵਾਲੇ ਅਣਅਧਿਕਾਰਤ ਸਟਰੀਟ ਵਿਕੇ੍ਰਤਾਵਾਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ। ਜੀ.ਐਮ.ਸੀ.ਐਚ-32 ਵਿਚ ਪ੍ਰਸ਼ਾਸਕ ਨੇ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਦਾ ਜਾਇਜ਼ਾ ਲਿਆ, ਜੋ ਮਰੀਜ਼ਾਂ ਦੇ ਸੇਵਾਦਾਰਾਂ ਅਤੇ ਹੋਰ ਲੋੜਵੰਦ ਸੈਲਾਨੀਆਂ ਨੂੰ ਮੁਫ਼ਤ ਭੋਜਨ ਪ੍ਰਦਾਨ ਕਰਦਾ ਹੈ ਜੋ ਆਪਣੇ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲ ਵਿਚ ਲੰਬੇ ਸਮੇਂ ਤੱਕ ਬਿਤਾਉਂਦੇ ਹਨ। ਸੇਵਾ ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਮੁਸ਼ਕਲ ਹਾਲਤਾਂ ਦੌਰਾਨ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪਹਿਲਕਦਮੀ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਕ ਕਟਾਰੀਆ ਨੇ ਟਰਾਂਸਪੋਰਟ ਨਗਰ ਦੇ ਪ੍ਰਬੰਧ ਸੁਧਾਰਨ ਲਈ ਯੂ . ਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੇ... ਅਗਲੀ ਖ਼ਬਰ ਕਾਂਗਰਸ ਪ੍ਰਧਾਨ ਖੜਗੇ ਦੀ ਟਿੱਪਣੀ ਵਿਰੁੱਧ ਚੰਡੀਗੜ੍ਹ ਭਾਜਪਾ ਦਾ ਕਾਂਗਰਸ ਭਵਨ ਵੱਲ ਕੂਚ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ...
Ad Position 24