27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ

ਕੁਰਾਲੀ, 26 ਅਕਤੂਬਰ (ਬਿੱਲਾ ਅਕਾਲਗੜ੍ਹੀਆ) - ਸਥਾਨਕ ਸ਼ਹਿਰ ਦੇ ਸਿਸਵਾਂ ਰੋਡ ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀ ਸੁਰੱਖਿਆ, ਨਿੱਜੀ ਹੱਦਾਂ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਬਾਲ ਸੁਰੱਖਿਆ ਅਤੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੀ ਅਗਵਾਈ ਸਕੂਲ ਦੀ ਪ੍ਰਾਇਮਰੀ ਕੋਆਰਡੀਨੇਟਰ ਮੋਨਿਕਾ ਸਿੰਘ ਨੇ ਪਹਿਲੀ ਅਤੇ ਦੂਜੀ ਜਮਾਤ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਕੀਤੀ।

Ad Position 21
No active advertisement
ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਸੁਰੱਖਿਆ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਅਧਿਆਪਕ। ਤਸਵੀਰ: ਬਿੱਲਾ ਅਕਾਲਗੜ੍ਹੀਆ 27-10-2026
ਕੁਰਾਲੀ, 26 ਅਕਤੂਬਰ (ਬਿੱਲਾ ਅਕਾਲਗੜ੍ਹੀਆ) - ਸਥਾਨਕ ਸ਼ਹਿਰ ਦੇ ਸਿਸਵਾਂ ਰੋਡ ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀ ਸੁਰੱਖਿਆ, ਨਿੱਜੀ ਹੱਦਾਂ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਬਾਲ ਸੁਰੱਖਿਆ ਅਤੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੀ ਅਗਵਾਈ ਸਕੂਲ ਦੀ ਪ੍ਰਾਇਮਰੀ ਕੋਆਰਡੀਨੇਟਰ ਮੋਨਿਕਾ ਸਿੰਘ ਨੇ ਪਹਿਲੀ ਅਤੇ ਦੂਜੀ ਜਮਾਤ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਕੀਤੀ। ਸੈਸ਼ਨ ਦੌਰਾਨ ਛੋਟੇ ਬੱਚਿਆਂ ਨੂੰ ਚੰਗੇ ਅਤੇ ਮਾੜੇ ਟੱਚ ਦੀ ਪਛਾਣ, ਨਿੱਜੀ ਸੁਰੱਖਿਆ, ਸਤਿਕਾਰਯੋਗ ਭਾਸ਼ਾ ਦੀ ਵਰਤੋਂ ਅਤੇ ਕਿਸੇ ਵੀ ਅਣਉਚਿਤ ਜਾਂ ਅਸਹਿਜ ਸਥਿਤੀ ਵਿਚ ਬਿਨਾਂ ਡਰ ਆਪਣੀ ਗੱਲ ਕਹਿਣ ਦੀ ਮਹੱਤਤਾ ਬਾਰੇ ਸੌਖੇ ਅਤੇ ਬੱਚਿਆਂ ਦੀ ਸਮਝ ਅਨੁਸਾਰ ਢੰਗ ਨਾਲ ਜਾਣਕਾਰੀ ਦਿੱਤੀ ਗਈ। ਸੈਸ਼ਨ ਨੂੰ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਰੋਲ ਪਲੇਅ, ਸਥਿਤੀ-ਅਧਾਰਿਤ ਗਤੀਵਿਧੀਆਂ, ਪ੍ਰਸ਼ਨੋੱਤਰੀ ਅਤੇ ਸੰਵਾਦਾਤਮਕ ਚਰਚਾ ਵਰਗੀਆਂ ਗਤੀਵਿਧੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਅਜਿਹੀਆਂ ਸਥਿਤੀਆਂ ਬਾਰੇ ਸਮਝਾਇਆ ਗਿਆ, ਜਿਨ੍ਹਾਂ ਵਿਚ ਉਨ੍ਹਾਂ ਨੂੰ ‘ਨਹੀਂ ਕਹਿਣਾ’ ਉੱਥੋਂ ਸੁਰੱਖਿਅਤ ਢੰਗ ਨਾਲ ਦੂਰ ਹੋਣਾ ਅਤੇ ਤੁਰੰਤ ਮਦਦ ਮੰਗਣਾ ਜ਼ਰੂਰੀ ਹੋ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ, ਲੋੜ ਪੈਣ ’ਤੇ ਤੁਰੰਤ ਆਪਣੀ ਕਲਾਸ ਅਧਿਆਪਕਾ ਨੂੰ ਸੂਚਿਤ ਕਰਨ ਅਤੇ ਸਕੂਲ ਦੀ ਪ੍ਰੋਟੈਕਸ਼ਨ ਅਫ਼ਸਰ ਬਿੰਦੂ ਸ਼ਰਮਾ ਤੋਂ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਮੋਨਿਕਾ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਨਿਮਰਤਾ ਨਾਲ ਗੱਲ ਕਰਨ, ਸਾਥੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ, ਨਿੱਜੀ ਹੱਦਾਂ ਨੂੰ ਸਮਝਣ ਅਤੇ ਦੂਜਿਆਂ ਨਾਲ ਦਿਆਲਤਾ ਭਰਿਆ ਵਿਵਹਾਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਖਿਜ਼ਰਾਬਾਦ ਮੰਡੀ ’ ਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਈ - ਪਰਮਿੰਦਰ ਸਿੰਘ ਗੋਲਡੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਰੱਕੀ , ਵਾਤਾਵਰਨ ਦੀ ਸੰਭਾਲ ਤੇ ਸਮਾਜ ਦੀ ਬਿਹਤਰੀ ਲਈ ਜ਼ਿੰਮੇਵਾਰੀ ਨਿਭਾਉਣ ਦਾ ਦਿੱਤਾ...
Ad Position 24