26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖਿਜ਼ਰਾਬਾਦ ਮੰਡੀ ’ ਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਈ - ਪਰਮਿੰਦਰ ਸਿੰਘ ਗੋਲਡੀ

ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੰਬੰਧਿਤ ਮੰਤਰੀ ਨਾਲ ਗੱਲਬਾਤ ਕਰਕੇ ਖ਼ਰੀਦ ਮੁੜ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੰਬੰਧਿਤ ਮੰਤਰੀ ਨਾਲ ਗੱਲਬਾਤ ਕਰਕੇ ਖ਼ਰੀਦ ਮੁੜ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਸਵੇਰੇ ਹੀ ਝੋਨੇ ਦੀ ਖ਼ਰੀਦ ਮੁੜ ਚਾਲੂ ਕਰਵਾ ਦਿੱਤੀ ਗਈ। ਉਨ੍ਹਾਂ ਖਿਜ਼ਰਾਬਾਦ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਹਲਕਾ ਇੰਚਾਰਜ ਗੋਲਡੀ ਨੇ ਭਰੋਸਾ ਦਿੱਤਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ, ਖਿਜ਼ਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ, ਮੰਡੀ ਦੇ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾਚੌਥ ਮੌਕੇ ਸੇਵਾ ਭਾਰਤੀ ਡੇਰਾਬੱਸੀ ਦੀ ਨਿਵੇਕਲੀ ਪਹਿਲ ਅੱਜ ਤੇ ਕੱਲ੍ਹ ਲੜਕੀਆਂ ਘੱਟ ਦਰਾਂ ’ਤੇ ਲਗਾਉਣਗੀਆਂ ਮਹਿੰਦੀ ਅਗਲੀ ਖ਼ਬਰ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ
Ad Position 24