26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ ਤੇ ਚੱਲ ਕੇ ਸਮਾਜ ’ ਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ - ਕੁਲਵੰਤ ਸਿੰਘ

ਐੱਸ. ਏ.

Ad Position 21
No active advertisement
ਅਜੀਤ ਡੈਸਕ 27-10-2026
ਐੱਸ. ਏ. ਐੱਸ. ਨਗਰ, 26 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ‘ਚ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਅਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਵੱਖ-ਵੱਖ ਸਮਾਗਮਾਂ ‘ਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ‘ਚ ਅਪਣਾਉਣ ਦਾ ਸੱਦਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਸਵੇਰ ਤੋਂ ਹੀ ਪਿੰਡ ਸੈਦਪੁਰ, ਸਨੇਟਾ ਅਤੇ ਗੁਡਾਣਾ ਵਿਖੇ ਸੰਗਤਾਂ ਵਲੋਂ ਕਰਵਾਏ ਗਏ ਧਾਰਮਿਕ ਸਮਾਗਮਾਂ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਭਗਵਾਨ ਵਾਲਮੀਕਿ ਜੀ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਵੀ ਸਮੇਂ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਆਪਣੇ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੇ ਪਾਵਨ ਦਿਹਾੜੇ ਸਾਂਝੇ ਤੌਰ ‘ਤੇ ਮਨਾਉਣ ਨਾਲ ਸਮਾਜ ‘ਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਇਸੇ ਤਰ੍ਹਾਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਤੰਗੌਰੀ, ਮਾਣਕਪੁਰ ਕਲਰ, ਬਲਿਆਲੀ ਅਤੇ ਮਟੌਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਨਾਲ ਮਿਲ ਕੇ ਨਤਮਸਤਕ ਹੋਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਜਸਪਾਲ ਸਿੰਘ, ਅਮਰਜੀਤ ਸਿੰਘ, ਸੈਦਪੁਰ ਦੇ ਸਰਪੰਚ ਨਰਿੰਦਰ ਸਿੰਘ, ਰਾਜਵਿੰਦਰ ਸਿੰਘ, ਰੂਪ ਚੰਦ ਸਨੇਟਾ, ਸਨੇਟਾ ਦੇ ਸਰਪੰਚ ਗੁਰਦੇਸ਼ ਸਿੰਘ, ਰਮੇਸ਼ਵਰ ਦਾਸ, ਅਹਿਲਕਾਰ ਖਾਨ, ਰਾਮ ਸਿੰਘ, ਗੁਡਾਣਾ ਦੇ ਸਰਪੰਚ ਗੁਰਜੰਟ ਸਿੰਘ, ਜਗਤਾਰ ਸਿੰਘ ਗੁਡਾਣਾ, ਹਰਪਾਲ ਸਿੰਘ ਚੰਨਾ, ਮੇਵਾ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਤੰਗੌਰੀ ਦੇ ਸਰਪੰਚ ਕੁਲਦੀਪ ਸਿੰਘ, ਜਗਜੀਤ ਸਿੰਘ ਸਰਪੰਚ ਤੰਗੌਰੀ, ਨਿਰਮਲ ਸਿੰਘ, ਸੁਰਿੰਦਰ ਸਿੰਘ ਛਿੰਦਾ, ਮਨਜੀਤ ਖਾਨ, ਦਰਸ਼ਨ ਸਿੰਘ ਅਤੇ ਰਣਦੀਪ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਸੰਗਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਕਿਸਾਨਾਂ ਦੀਆਂ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ਲਈ ਵਧਾ ਰਹੀਆਂ ਕਦਮ : ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਮੁਹਾਲੀ ਸੈਕਟਰ-89 ਦੇ ਵਸਨੀਕਾਂ ਨੇ ਜਨਰਲ ਬਾਡੀ ਦੀ ਸੱਦੀ ਮੀਟਿੰਗ
Ad Position 24