26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਜਪਾਲ ਕਟਾਰੀਆ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ, ਆਦਰਸ਼ਾਂ ਨੂੰ ਜੀਵਨ ਵਿਚ ਅਪਣਾਉਣ ਦਾ ਦਿੱਤਾ ਸੱਦਾ

ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਭਗਵਾਨ ਵਾਲਮੀਕਿ ਜਯੰਤੀ ਦੇ ਪਾਵਨ ਮੌਕੇ ਪੰਜਾਬ ਲੋਕ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਮਨ ਕੀਤਾ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਜੀਵਨ ’ਚ ਅਪਣਾਉਣ ਅਤੇ ਸਮਾਜ ਵਿਚ ਆਪਸੀ ਸਦਭਾਵਨਾ, ਭਾਈਚਾਰਕ ਸਾਂਝ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

Ad Position 21
No active advertisement
ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸ਼ਰਧਾ ਦੇ ਫ਼ੁੱਲ ਭੇਟ ਕਰਦੇ ਹੋਏ। ਅਜੀਤ ਤਸਵੀਰ 27-10-2026
ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਭਗਵਾਨ ਵਾਲਮੀਕਿ ਜਯੰਤੀ ਦੇ ਪਾਵਨ ਮੌਕੇ ਪੰਜਾਬ ਲੋਕ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਮਨ ਕੀਤਾ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਜੀਵਨ ’ਚ ਅਪਣਾਉਣ ਅਤੇ ਸਮਾਜ ਵਿਚ ਆਪਸੀ ਸਦਭਾਵਨਾ, ਭਾਈਚਾਰਕ ਸਾਂਝ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਨੇਕੀ, ਨੈਤਿਕਤਾ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਵਿਚ ਆਪਸੀ ਪਿਆਰ, ਸਤਿਕਾਰ ਅਤੇ ਸਮਾਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਪਵਿੱਤਰ ਦਿਹਾੜੇ ਸਾਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਵਿਹਾਰ ਵਿਚ ਢਾਲਣ ਦਾ ਮੌਕਾ ਪ੍ਰਦਾਨ ਕਰਦੇ ਹਨ। ਰਾਜਪਾਲ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਆਪਸੀ ਸਦਭਾਵਨਾ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਬਹੁਤ ਜ਼ਰੂਰੀ ਹਨ। ਹਰੇਕ ਵਿਅਕਤੀ ਨੂੰ ਦੂਜਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਦਿਆਂ ਸਮਾਜ ਵਿੱਚ ਪਿਆਰ ਅਤੇ ਏਕਤਾ ਦਾ ਮਾਹੌਲ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੈਤਿਕ ਕਦਰਾਂ-ਕੀਮਤਾਂ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦਿਆਂ ਕੰਮ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰਸੰਗਿਕ ਹਨ ਅਤੇ ਮਨੁੱਖ ਨੂੰ ਸਹੀ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀਆਂ ਹਨ। ਇਨ੍ਹਾਂ ਆਦਰਸ਼ਾਂ ’ਤੇ ਚੱਲ ਕੇ ਸਮਾਜ ਵਿੱਚ ਸਕਾਰਾਤਮਕ ਸੋਚ, ਆਪਸੀ ਸਹਿਯੋਗ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਰਾਜਪਾਲ ਕਟਾਰੀਆ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਯਾਦ ਕਰਨ ਤੱਕ ਸੀਮਤ ਨਾ ਰੱਖਣ, ਸਗੋਂ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ। ਉਨ੍ਹਾਂ ਅਨੁਸਾਰ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਹਰੇਕ ਵਿਅਕਤੀ ਦੀ ਭੂਮਿਕਾ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਵ ਕੇਂਦਰ ਕੁਰਾਲੀ ਵਿਖੇ ਮੈਡੀਕਲ ਤੇ ਖੂਨਦਾਨ ਕੈਂਪ ਅੱਜ ਅਗਲੀ ਖ਼ਬਰ ਪਰਮਿੰਦਰ ਸਿੰਘ ਗੋਲਡੀ ਵਲੋਂ ਪਿੰਡ ਕਾਲੇਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਸੁਤੰਤਰਤਾ ਸੈਨਾਨੀ ਮਰਹੂਮ ਗੁਰਦਿਆਲ ਸਿੰਘ...
Ad Position 24