28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨੇਤਰਹੀਣਾਂ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਵਿਸ਼ਾਲ ਰੋਸ ਮਾਰਚ ਮੁੱਖ ਮੰਤਰੀ ਦਫ਼ਤਰ ਵਲੋਂ 29 ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਦਾ ਦਿੱਤਾ ਗਿਆ ਸੱਦਾ-ਪੱਤਰ

ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) - ਨੈਸ਼ਨਲ ਫੈਡਰੇਸ਼ਨ ਆਫ਼ ਦਾ ਬਲਾਇੰਡ’ (ਪੰਜਾਬ ਬ੍ਰਾਂਚ) ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਇਕੱਠੇ ਹੋਏ ਨੇਤਰਹੀਣਾਂ ਵਲੋਂ ਆਪਣੀਆਂ ਹੱਕੀ ਤੇ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਇਕ ਵਿਸ਼ਾਲ ਰੋਸ ਮਾਰਚ ਕਰਨ ਸਮੇਂ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਨੇਤਰਹੀਣ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਅੰਦਰ ਨੇਤਰਹੀਣਾਂ ਦਾ ਬਣਦਾ 1% ਰਾਖਵਾਂ ਕੋਟਾ ਤੁਰੰਤ ਭਰਿਆ ਜਾਵੇ, ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾ ਰਹੀ 1500 ਮਹੀਨਾਵਾਰ ਪੈਨਸ਼ਨ ਨੂੰ ਵਧਾ ਕੇ 50 00 ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) - ਨੈਸ਼ਨਲ ਫੈਡਰੇਸ਼ਨ ਆਫ਼ ਦਾ ਬਲਾਇੰਡ’ (ਪੰਜਾਬ ਬ੍ਰਾਂਚ) ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਇਕੱਠੇ ਹੋਏ ਨੇਤਰਹੀਣਾਂ ਵਲੋਂ ਆਪਣੀਆਂ ਹੱਕੀ ਤੇ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਇਕ ਵਿਸ਼ਾਲ ਰੋਸ ਮਾਰਚ ਕਰਨ ਸਮੇਂ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਨੇਤਰਹੀਣ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਅੰਦਰ ਨੇਤਰਹੀਣਾਂ ਦਾ ਬਣਦਾ 1% ਰਾਖਵਾਂ ਕੋਟਾ ਤੁਰੰਤ ਭਰਿਆ ਜਾਵੇ, ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾ ਰਹੀ 1500 ਮਹੀਨਾਵਾਰ ਪੈਨਸ਼ਨ ਨੂੰ ਵਧਾ ਕੇ 50 00 ਕੀਤਾ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਜਮਾਲਪੁਰ (ਲੁਧਿਆਣਾ) ਵਿਖੇ ਨੇਤਰਹੀਣਾਂ ਦੀ ਇਕੋ-ਇਕ ਸਰਕਾਰੀ ਸੰਸਥਾ ‘ਬਰੇਲ ਭਵਨ’ ਨੂੰ 10+2 (ਬਾਰ੍ਹਵੀਂ) ਤੱਕ ਅੱਪਗ੍ਰੇਡ ਕਰਕੇ, ਲੋੜੀਂਦਾ ਸਟਾਫ਼ ਭਰਤੀ ਕਰਕੇ ਇਸੇ ਵਿੱਦਿਅਕ ਵਰ੍ਹੇ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾਣ। ਨੇਤਰਹੀਣ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਨੇਤਰਹੀਣ ਖਿਡਾਰੀਆਂ ਦੀਆਂ ਹੱਕੀ ਮੰਗਾਂ ਨੂੰ ਬਿਨਾਂ ਦੇਰੀ ਹੱਲ ਕੀਤਾ ਜਾਵੇ। ਰੋਸ ਮਾਰਚ ਉਪਰੰਤ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ ਗਿਆ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਜਥੇਬੰਦੀ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ਅਨੁਸਾਰ ਨੇਤਰਹੀਣਾਂ ਦੀਆਂ ਮੰਗਾਂ ਸਬੰਧੀ 29 ਅਕਤੂਬਰ ਨੂੰ ਬਾਅਦ ਦੁਪਹਿਰ ਪੰਜਾਬ ਭਵਨ (ਸੈਕਟਰ-3, ਚੰਡੀਗੜ੍ਹ) ਵਿਖੇ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਇਸ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਨੈਸ਼ਨਲ ਫੈਡਰੇਸ਼ਨ ਆਫ਼ ਦਾ ਬਲਾਇੰਡ (ਪੰਜਾਬ ਬ੍ਰਾਂਚ) ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਚਾਹਲ, ਮੀਡੀਆ ਇੰਚਾਰਜ ਪਰਮਿੰਦਰ ਸਿੰਘ ਫੁੱਲਾਂਵਾਲ, ਭਾਰਤ ਨੇਤਰਹੀਣ ਸੇਵਕ ਸਮਾਜ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਚਾਹਲ, ਵਿਵੇਕ ਮੌਂਗਾ ਅਤੇ ਜਗਜੀਤ ਸਿੰਘ ਢਿੱਲੋਂ ਜਨਰਲ ਸੈਕਟਰੀ ਬੀ.ਐੱਨ.ਐੱਸ.ਐੱਸ. ਬ੍ਰਾਂਚ ਅੰਮ੍ਰਿਤਸਰ ਨੇ ਕੀਤੀ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਨੇਤਰਹੀਣ ਆਗੂ ਤੇ ਸਾਥੀ ਪਹੁੰਚੇ, ਜਿਨ੍ਹਾਂ ਵਿੱਚ ਲਖਵਿੰਦਰ ਸਿੰਘ ਲੱਖੀ ਲੁਧਿਆਣਾ, ਸੁਖਵਿੰਦਰ ਸਿੰਘ ਮੰਡੀ ਅਹਿਮਦਗੜ੍ਹ, ਸੁਖਵਿੰਦਰ ਸਿੰਘ ਪ੍ਰਤਾਪ ਚੌਂਕ, ਸਾਂਭੀ ਭੋਗਪੁਰ, ਕੁਲਦੀਪ ਸਿੰਘ ਨਾਭਾ, ਕੁਲਵਿੰਦਰ ਸਿੰਘ ਨੂਰਮਹਿਲ, ਹਰਜਿੰਦਰ ਸਿੰਘ ਸੋਨੂ ਜਲੰਧਰ, ਰਿਤੇਸ਼ ਜਲੰਧਰ, ਮਨਦੀਪ ਸ਼ਰਮਾ, ਜਸਵੀਰ ਸਿੰਘ ਬਰਾੜ, ਜਸਪਾਲ ਸਿੰਘ ਬੰਟੀ ਹੁਸ਼ਿਆਰਪੁਰ, ਥੋਮਸ ਮਸੀਹ ਅੰਮ੍ਰਿਤਸਰ, ਅਮਨਦੀਪ ਸਿੰਘ ਬਠਿੰਡਾ, ਕਰਮਜੀਤ ਸਿੰਘ ਗੋਲੂ, ਸੰਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਮਾਸਟਰ ਸੰਜੀਵ ਸਿੰਘ ਪਟਿਆਲਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਗੂਆਂ ਨੇ ਐਲਾਨ ਕੀਤਾ ਕਿ 29 ਅਕਤੂਬਰ ਦੀ ਮੀਟਿੰਗ ਵਿੱਚ ਆਪਣੀਆਂ ਮੰਗਾਂ ਨੂੰ ਮਜ਼ਬੂਤੀ ਨਾਲ ਰੱਖਿਆ ਜਾਵੇਗਾ ਅਤੇ ਜੇਕਰ ਸਰਕਾਰ ਨੇ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ’ ਚ ਇਮਾਨਦਾਰੀ ਤੇ ਪਾਰਦਰਸ਼ਤਾ ਦਾ ਹੋਕਾ ਕਮਿਸ਼ਨਰ ਅਮਿਤ ਕੁਮਾਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਿਸ਼ਵਤ ਨਾ ਲੈ... ਅਗਲੀ ਖ਼ਬਰ ਮੇਲਾਨੀਆ ਟਰੰਪ ਵਲੋਂ ਕਰਵਾਏ ਸਮਝੌਤੇ ਤਹਿਤ ਰੂਸ ਤੇ ਯੂਕਰੇਨ ਵਿਚਕਾਰ ਸੀਮਤ ਜੰਗਬੰਦੀ ਸ਼ੁਰੂ
Ad Position 24