ਨਗਰ ਨਿਗਮ ’ ਚ ਇਮਾਨਦਾਰੀ ਤੇ ਪਾਰਦਰਸ਼ਤਾ ਦਾ ਹੋਕਾ ਕਮਿਸ਼ਨਰ ਅਮਿਤ ਕੁਮਾਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਿਸ਼ਵਤ ਨਾ ਲੈਣ ਤੇ ਨਾ ਦੇਣ ਦੀ ਚੁਕਾਈ ਸਹੁੰ
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨਗਰ ਨਿਗਮ ’ਚ ਚੌਕਸੀ ਜਾਗਰੂਕਤਾ ਹਫ਼ਤਾ-2026 ਤਹਿਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਉਂਦਿਆਂ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਤਰਜੀਹ ਦੇਣ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ।
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨਗਰ ਨਿਗਮ ’ਚ ਚੌਕਸੀ ਜਾਗਰੂਕਤਾ ਹਫ਼ਤਾ-2026 ਤਹਿਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਉਂਦਿਆਂ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਤਰਜੀਹ ਦੇਣ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਯੁਕਤ ਕਮਿਸ਼ਨਰ ਡਾ. ਹਿਮਾਂਸ਼ੂ ਗੁਪਤਾ ਅਤੇ ਬਲਬੀਰ ਰਾਜ ਸਿੰਘ, ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਇੰਦਰਦੀਪ ਕੌਰ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ। ਸਹੁੰ ਚੁੱਕ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਅਹਿਦ ਲਿਆ ਕਿ ਉਹ ਆਪਣੇ ਸਰਕਾਰੀ ਫ਼ਰਜ਼ਾਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਨੇ ਨਾ ਤਾਂ ਰਿਸ਼ਵਤ ਲੈਣ ਅਤੇ ਨਾ ਹੀ ਦੇਣ, ਨਿਯਮਾਂ ਤੇ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਆਪਣੇ ਕੰਮਕਾਜ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਬਣਾਈ ਰੱਖਣ ਦਾ ਅਹਿਦ ਲਿਆ। ਇਸ ਦੌਰਾਨ ਨੈਤਿਕ ਕਦਰਾਂ-ਕੀਮਤਾਂ ਅਨੁਸਾਰ ਕੰਮ ਕਰਨ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਕਾਨੂੰਨਾਂ ਪ੍ਰਤੀ ਜਾਗਰੂਕ ਰਹਿਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੀਆਂ ਘਟਨਾਵਾਂ ਦੀ ਰਿਪੋਰਟ ਕਰਨ ਲਈ ਉਪਲਬਧ ਸ਼ਿਕਾਇਤ ਨਿਵਾਰਨ ਪ੍ਰਬੰਧਾਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਗਿਆ।ਚੌਕਸੀ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਸਰਕਾਰੀ ਸੰਸਥਾਵਾਂ ’ਚ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ, ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਲੋਕ ਸੇਵਾਵਾਂ ਨੂੰ ਵਧੇਰੇ ਪਾਰਦਰਸ਼ੀ ਤੇ ਜਵਾਬਦੇਹ ਬਣਾਉਣਾ ਹੈ।