28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

‘ ਆਪ ’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ - ਪਰਮਿੰਦਰ ਗੋਲਡੀ ਫੁੱਟਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਕੁਰਾਲੀ, 25 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਸਥਾਨਕ ਖਾਲਸਾ ਸਕੂਲ ’ਚ ਖਾਲਸਾ ਵਾਰੀਅਰ ਫੁੱਟਬਾਲ ਵਿੰਗ ਅਧੀਨ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਨੂੰ ਅੰਡਰ 14 ਤੇ ਅੰਡਰ 17 ਸਾਲ ਵਰਗ ਦੇ ਖਿਡਾਰੀਆਂ ਖੇਡ ਕਿੱਟਾਂ ਵੰਡਣ ਦੌਰਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਕੁਰਾਲੀ, 25 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਸਥਾਨਕ ਖਾਲਸਾ ਸਕੂਲ ’ਚ ਖਾਲਸਾ ਵਾਰੀਅਰ ਫੁੱਟਬਾਲ ਵਿੰਗ ਅਧੀਨ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਨੂੰ ਅੰਡਰ 14 ਤੇ ਅੰਡਰ 17 ਸਾਲ ਵਰਗ ਦੇ ਖਿਡਾਰੀਆਂ ਖੇਡ ਕਿੱਟਾਂ ਵੰਡਣ ਦੌਰਾਨ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਖਿਡਾਰੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦਾ ਮਨੋਬਲ ਵਧਾਉਣਾ ਹੈ, ਤਾਂ ਜੋ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਖੇਡ ਵਿਚ ਨਿਖਾਰ ਲਿਆ ਸਕਣ। ਉਨ੍ਹਾਂ ਕਿਹਾ ਕਿ ਫੁੱਟਬਾਲ ਵਰਗੀਆਂ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਰੀਰਕ ਤੰਦਰੁਸਤੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਕਿੱਟਾਂ ਵਿਚ ਖਿਡਾਰੀਆਂ ਨੂੰ ਟਰੈਕ ਸੂਟ, ਫੁੱਟਬਾਲ ਖੇਡਣ ਲਈ ਸਟੱਡਸ ਅਤੇ ਹੋਰ ਲੋੜੀਂਦਾ ਖੇਡ ਸਾਮਾਨ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਫੁੱਟਬਾਲ ਕੋਚ ਗੁਰਜੀਤ ਸਿੰਘ, ਫੁੱਟਬਾਲ ਕੋਚ ਧਰਮਿੰਦਰ ਸਿੰਘ ਧੰਮਾ, ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ, ਡੀ.ਪੀ. ਵਰਿੰਦਰ ਸਿੰਘ, ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਰਵੀ ਧੀਮਾਨ, ਸੋਨੀ ਧੀਮਾਨ ਸਮੇਤ ਹੋਰ ਪਤਵੰਤੇ ਸੱਜਣ, ਕੋਚ ਅਤੇ ਖਿਡਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ . ਬੀ . ਡੀ . ਗਰੁੱਪ ਵਲੋਂ ਐੱਲ . ਆਰ . ਐੱਲ . ਬਿਲਡਰਜ਼ ਐਂਡ ਪ੍ਰਮੋਟਰਜ਼ ’ ਦੀ ਸ਼ੁਰੂਆਤ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ ਕਲਾਗਿਰੀ -2026’ ਫੈਸਟ ਦਾ ਉਦਘਾਟਨ ਦੇਸ਼ ਭਰ ਦੀਆਂ 15 ਯੂਨੀਵਰਸਿਟੀਆਂ ਅਤੇ ਵੱਖ-ਵੱਖ ਸਕੂ...
Ad Position 24