ਇਨਸਾਫ ਦੀ ਮੰਗ ਕਰਨ ਵਾਲੇ ਦੁਖੀ ਪਰਿਵਾਰਾਂ ਦੀ ਆਵਾਜ਼ ਦਬਾਉਣ ਲੱਗੀ ਮਾਨ ਸਰਕਾਰ - ਸਚਿਨ ਪਾਇਲਟ
ਚੰਡੀਗੜ੍ਹ 27 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਜੋ ਕਿ ਇੱਕ ਹੋਰ ਦੁਖਦਾਈ ਘਟਨਾ ਹੈ ਅਤੇ ਇਸ ਗੱਲ ਦੀ ਯਾਦ ਦਿਵਾਉਂਦੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਕਿਵੇਂ ਲਗਾਤਾਰ ਪਰਿਵਾਰਾਂ ਨੂੰ ਉਜਾੜ ਰਿਹਾ ਹੈ। ਉਹਨਾਂ ਲਿਖਿਆ ਕਿ ਸੂਬੇ ਦੇ ਨੌਜਵਾਨ ਵਿਗੜ ਰਹੇ ਨਸ਼ਿਆਂ ਦੇ ਸੰਕਟ ਦੀ ਕੀਮਤ ਆਪਣੀਆਂ ਜਾਨਾਂ ਦੇ ਕੇ ਚੁਕਾ ਰਹੇ ਹਨ, ਪਰ ਇਸ ਮੁੱਦੇ ’ਤੇ ਸਰਕਾਰ ਦੀ ਚੁੱਪੀ ਬੇਹੱਦ ਹੈਰਾਨ ਕਰਨ ਵਾਲੀ ਹੈ।
ਚੰਡੀਗੜ੍ਹ 27 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਜੋ ਕਿ ਇੱਕ ਹੋਰ ਦੁਖਦਾਈ ਘਟਨਾ ਹੈ ਅਤੇ ਇਸ ਗੱਲ ਦੀ ਯਾਦ ਦਿਵਾਉਂਦੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਕਿਵੇਂ ਲਗਾਤਾਰ ਪਰਿਵਾਰਾਂ ਨੂੰ ਉਜਾੜ ਰਿਹਾ ਹੈ। ਉਹਨਾਂ ਲਿਖਿਆ ਕਿ ਸੂਬੇ ਦੇ ਨੌਜਵਾਨ ਵਿਗੜ ਰਹੇ ਨਸ਼ਿਆਂ ਦੇ ਸੰਕਟ ਦੀ ਕੀਮਤ ਆਪਣੀਆਂ ਜਾਨਾਂ ਦੇ ਕੇ ਚੁਕਾ ਰਹੇ ਹਨ, ਪਰ ਇਸ ਮੁੱਦੇ ’ਤੇ ਸਰਕਾਰ ਦੀ ਚੁੱਪੀ ਬੇਹੱਦ ਹੈਰਾਨ ਕਰਨ ਵਾਲੀ ਹੈ। ਇਸ ਤੋਂ ਵੀ ਵੱਧ ਦੁਖਦਾਈ ਗੱਲ ਇਹ ਹੈ ਕਿ ਦੁੱਖ ਵਿੱਚ ਡੁੱਬੇ ਪਰਿਵਾਰ ’ਤੇ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕੀਤੀ ਗਈ ਅਤੇ ਮ੍ਰਿਤਕ ਦੀ ਦੇਹ ਨੂੰ ਜ਼ਬਰਦਸਤੀ ਚੁੱਕ ਕੇ ਲਿਜਾਇਆ ਗਿਆ। ਸਚਿਨ ਪਾਇਲਟ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਇਨਸਾਫ਼ ਦੀ ਮੰਗ ਕਰਨ ਵਾਲੇ ਦੁਖੀ ਪਰਿਵਾਰਾਂ ਨੂੰ ਡਰਾਉਣ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ’ਤੇ ਉਤਰ ਆਈ ਹੈ।